ਪੰਜਾਬ ਮੋਗਾ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ/ ਮੋਟਰ ਸਾਇਕਲ ਨੂੰ ਟੈਂਕਰ ਨੇ ਮਾਰੀ ਟੱਕਰ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - August 31, 2026 0 7 Facebook Twitter Pinterest WhatsApp ਮੋਗਾ ਦੇ ਕੋਟਕਪੂਰਾ ਰੋਡ ’ਤੇ ਦੇਰ ਰਾਤ ਤੇਜ਼ ਰਫ਼ਤਾਰ ਕੈਂਟਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਰਾ ਸਿੰਘ ਵਾਸੀ ਬੇਅੰਤ ਨਗਰ ਮੋਗਾ ਵਜੋਂ ਹੋਈ ਹੈ ਜੋ ਪੇਂਟਿੰਗ ਦਾ ਕੰਮ ਕਰਦਾ ਸੀ ਅਤੇ ਅਜੇ ਕੁਆਰਾ ਸੀ। ਹਾਦਸੇ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਸਨੂੰ ਅਣਪਛਾਤਾ ਵਿਅਕਤੀ ਘਰੋਂ ਬੁਲਾ ਕੇ ਆਪਣੇ ਨਾਲ ਲੈ ਗਿਆ ਅਤੇ ਰਾਤ 10 ਵਜੇ ਦੇ ਕਰੀਬ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਮਿਲ ਗਈ। ਪੁਲਿਸ ਨੇ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿਚ ਮੋਟਰਸਾਈਕਲ ਉਤੇ ਦੋ ਵਿਅਕਤੀ ਸਵਾਰ ਦਿਖਾਈ ਦੇ ਰਹੇ ਨੇ, ਜਿਨ੍ਹਾਂ ਨੂੰ ਟੈਂਕਰ ਨੇ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਵਿੱਚ ਸਿਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ’ਤੇ ਸਵਾਰ ਦੂਜਾ ਵਿਅਕਤੀ ਵਾਲ-ਵਾਲ ਬਚ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਭਾਬੀ ਸੋਮਾ ਰਾਣੀ ਨੇ ਦੱਸਿਆ ਕਿ ਸਿਰਾ ਪਰਿਵਾਰ ਵਿੱਚ ਬਜ਼ੁਰਗ ਮਾਤਾ ਦਾ ਸਹਾਰਾ ਸੀ। ਉਸਦੀ ਮੌਤ ਨਾਲ ਪਰਿਵਾਰ ਨੂੰ ਵੱਡਾ ਸਦਮਾ ਲੱਗਾ ਹੈ। ਪਰਿਵਾਰ ਨੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਥਾਣਾ ਸਿਟੀ ਸਾਊਥ ਦੇ SHO ਵਰੁਣ ਕੁਮਾਰ ਨੇ ਦੱਸਿਆ ਕਿ ਪਰਿਵਾਰ ਵੱਲੋਂ ਫਿਲਹਾਲ ਕਿਸੇ ਤਰ੍ਹਾਂ ਦੀ ਕਾਰਵਾਈ ਕਰਵਾਉਣ ਤੋਂ ਇਨਕਾਰ ਕੀਤਾ ਗਿਆ ਹੈ। ਪਰਿਵਾਰ ਦੇ ਫੈਸਲੇ ਅਤੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।