ਪੰਜਾਬ ਸੰਗਰੂਰ ਪੁਲਿਸ ਦਾ ਫਾਇਰਿੰਗ ਮਾਮਲੇ ’ਚ ਵੱਡਾ ਐਕਸ਼ਨ/ ਹਥਿਆਰਾਂ ਸਮੇਤ ਪੁਲਿਸ ਨੇ 5 ਮੁਲਜ਼ਮ ਕੀਤੇ ਕਾਬੂ/ ਦੇਸੀ ਕੱਟਾ, ਖਾਲੀ ਖੋਲ੍ਹ ਤੇ ਮੋਟਰਸਾਈਕਲ ਬਰਾਮਦ By admin - August 31, 2026 0 10 Facebook Twitter Pinterest WhatsApp ਸੰਗਰੂਰ ਸ਼ਹਿਰ ਵਿੱਚ ਫਾਇਰਿੰਗ ਅਤੇ ਲੜਾਈ-ਝਗੜੇ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਫਾਇਰਿੰਗ ਦੀ ਵੀਡੀਓ ਤੋਂ ਬਾਅਦ ਪੁਲਿਸ ਨੇ ਤੇਜ਼ੀ ਨਾਲ ਜਾਂਚ ਕਰਦਿਆਂ ਮੁਲਜ਼ਮਾਂ ਨੂੰ ਟਰੇਸ ਕਰ ਲਿਆ। ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇੱਕ ਦੇਸੀ ਕੱਟੇ ਸਮੇਤ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਤਫਤੀਸ਼ ਦੌਰਾਨ ਹਿਊਮਨ ਅਤੇ ਟੈਕਨੀਕਲ ਇੰਟੈਲੀਜੈਂਸ ਦੀ ਮਦਦ ਲਈ ਗਈ। ਪੁਲਿਸ ਨੇ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਮਾਮਲਾ 25 ਅਗਸਤ ਦਾ ਹੈ, ਜਦੋਂ ਹਰੀਪੁਰਾ ਰੋਡ ਨੇੜੇ ਦੋ ਧਿਰਾਂ ਵਿਚਾਲੇ ਲੜਾਈ-ਝਗੜਾ ਹੋਇਆ ਸੀ। ਇਸ ਦੌਰਾਨ ਇੱਕ ਵਿਅਕਤੀ ਵੱਲੋਂ ਪਿਸਤੌਲ ਕੱਢ ਕੇ ਗੱਡੀ ਵੱਲ ਫਾਇਰ ਕਰਨ ਦੀ ਵੀਡੀਓ ਸਾਹਮਣੇ ਆਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸੰਗਰੂਰ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਸਿਟੀ ਸੰਗਰੂਰ ਵਿੱਚ ਕੇਸ ਦਰਜ ਕੀਤਾ। ਪੁਲਿਸ ਮੁਤਾਬਕ ਤਫਤੀਸ਼ ਦੌਰਾਨ ਹਿਊਮਨ ਅਤੇ ਟੈਕਨੀਕਲ ਇੰਟੈਲੀਜੈਂਸ ਦੀ ਮਦਦ ਲਈ ਗਈ। ਇਸ ਤੋਂ ਬਾਅਦ ਸਿਮਰਨਜੀਤ ਸਿੰਘ ਉਰਫ਼ ਬੰਟੀ, ਗੁਰਪ੍ਰੀਤ ਸਿੰਘ ਉਰਫ਼ ਖੁਰਪਾ, ਅੰਸ਼ ਕੁਮਾਰ ਅਤੇ ਸੁਮਿਤ ਕੁਮਾਰ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਤੋਂ ਬਾਅਦ ਰਾਹੁਲ ਸਿੰਘ ਉਰਫ਼ ਦਮਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਮਾਮਲੇ ਵਿੱਚ ਧਾਰਾ 111 BNS ਦਾ ਵੀ ਵਾਧਾ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .315 ਬੋਰ ਦਾ ਦੇਸੀ ਕੱਟਾ, ਇੱਕ ਖਾਲੀ ਖੋਲ੍ਹ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਦੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਦੋਵਾਂ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਵਾਰਦਾਤ ਵਾਲੇ ਦਿਨ ਦੋਵਾਂ ਪਾਸਿਆਂ ਵੱਲੋਂ ਮਾਰੂ ਹਥਿਆਰਾਂ ਦੀ ਵਰਤੋਂ ਕੀਤੀ ਗਈ। ਪੁਲਿਸ ਨੇ ਕਾਨੂੰਨ ਹੱਥ ਵਿਚ ਲੈਣ ਵਾਲੇ ਅਨਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪੁਲਿਸ ਮੁਤਾਬਕ ਕਿਸੇ ਨੂੰ ਵੀ ਕਾਨੂੰਨ ਤੋੜਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਗਿਆ, ਉਸ ਖਿਲਾਫ ਇਸੇ ਤਰ੍ਹਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।