ਫਿਰੋਜ਼ਪੁਰ ਵਾਸੀ ਨੌਜਵਾਨ ਦਾ ਨਿਕਲਿਆ 7 ਕਰੋੜ ਇਨਾਮ/ ਪੰਜਾਬ ਸਟੇਟ ਡੀਅਰ ਲਾਡਰੀ ਨੇ ਕੀਤਾ ਮਾਲਾਮਾਲ/ ਪੰਜਾਬ ਪੁਲਿਸ ’ਚ ਕਾਂਸਟੇਬਲ ਹੈ ਨੌਜਵਾਨ ਗੁਰਪ੍ਰੀਤ ਸਿੰਘ

0
2

ਪੰਜਾਬ ਰਾਜ ਡੀਅਰ ਲਾਟਰੀ ਵਿੱਚ 7 ​​ਕਰੋੜ ਰੁਪਏ ਦਾ ਪਹਿਲਾ ਇਨਾਮ ਫਿਰੋਜ਼ਪੁਰ ਦੇ ਪਿੰਡ ਮਾਲਵਾਲ ਕਦੀਮ ਦੇ ਰਹਿਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਮਿਲਿਆ। ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਹੈ ਅਤੇ ਇਸ ਵੇਲੇ ਪੰਜਾਬ ਪੁਲਿਸ ਦੀ 112 ਸੇਵਾ ਵਿਚ ਤਾਇਨਾਤ ਹੈ। ਇਨਾਮ ਨਿਕਲਣ ਤੋਂ ਬਾਅਦ ਪਰਿਵਾਰ ਅਤੇ ਆਲੇ ਦੁਆਲੇ ਦੇ ਲੋਕਾਂ ਅੰਦਰ ਖੁਸ਼ੀ ਦੀ ਲਹਿਰ ਹੈ। ਗੁਰਪ੍ਰੀਤ ਸਿੰਘ ਅਤੇ ਉਸਦੇ ਪਿਤਾ ਮੁਤਾਬਕ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਇੰਨਾ ਵੱਡਾ ਇਨਾਮ ਜਿੱਤਣਗੇ।
ਉਨ੍ਹਾਂ ਕਿਹਾ ਕਿ ਉਹ ਇਤਿਹਾਸਕ ਗੁਰਦੁਆਰਾ ਬਜੀਦਪੁਰ ਸਾਹਿਬ ਵਿਖੇ ਸੇਵਾ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਪਹਿਲਾ ਇਨਾਮ ਨਿਕਲਣ ਦੀ ਖਬਰ ਮਿਲੀ।  ਗੁਰਪ੍ਰੀਤ ਸਿੰਘ ਨੇ ਕਿਹਾ ਕਿ ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਇਹ ਇਨਾਮ ਪ੍ਰਾਪਤ ਕਰਨਾ ਉਨ੍ਹਾਂ ਲਈ ਬਹੁਤ ਖਾਸ ਹੈ ਅਤੇ ਉਹ ਇਸ ਪੈਸੇ ਦੀ ਵਰਤੋਂ ਚੰਗੇ ਅਤੇ ਦਾਨੀ ਕੰਮਾਂ ਲਈ ਕਰਨਗੇ।

LEAVE A REPLY

Please enter your comment!
Please enter your name here