ਅਬੋਹਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ 28 ਕਿੱਲੋ ਅਫੀਮ ਸਮੇਤ ਦੋ ਤਸਕਰ ਕਾਬੂ/ ਟਰੱਕ ’ਚ ਲੁਕਾ ਕੇ ਲਿਜਾਈ ਜਾ ਰਹੀ ਸੀ ਅਫੀਮ

0
2

ਅਬੋਹਰ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 28 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਹ ਬਰਾਮਦਗੀ ਹਨੂੰਮਾਨਗੜ੍ਹ ਰੋਡ ਤੋਂ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇੱਥੋਂ ਲੰਘ ਰਹੇ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਟਰੱਕ ਵਿਚੋਂ 28 ਕਿੱਲੋ ਅਫੀਮ ਬਰਾਮਦ ਹੋਈ ਹੈ। ਪੁਲਿਸ ਨੇ ਟਰੱਕ ਵਿਚ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਬੋਹਰ ਐਸਪੀ ਦਫ਼ਤਰ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਐਸਪੀ ਸਤਿੰਦਰ ਕੁਮਾਰ ਅਤੇ ਡੀਐਸਪੀ ਹਰੀਸ਼ ਕੁਮਾਰ ਨੇ ਦੱਸਿਆ ਕਿ ਥਾਣਾ ਨੰਬਰ 2 ਦੇ ਇੰਚਾਰਜ ਰਵਿੰਦਰ ਸਿੰਘ ਭੀਟੀ ਅਤੇ ਉਨ੍ਹਾਂ ਦੀ ਪੁਲਿਸ ਟੀਮ ਨੇ ਅੱਜ ਮਲੋਟ ਸ੍ਰੀਗੰਗਾਨਗਰ ਬਾਈਪਾਸ ਹਨੂੰਮਾਨਗੜ੍ਹ ਓਵਰਬ੍ਰਿਜ ਨੇੜੇ ਨਾਕਾਬੰਦੀ ਕੀਤੀ ਸੀ। ਤਲਾਸ਼ੀ ਦੌਰਾਨ, ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਪੀਬੀ 13ਬੀਐਸ-6581 ਨੰਬਰ ਵਾਲੇ ਇੱਕ ਟਰੱਕ ਨੂੰ ਰੋਕਿਆ ਅਤੇ ਤਲਾਸ਼ੀ ਲਈ, ਜਿਸ ਵਿੱਚੋਂ 28 ਕਿਲੋ ਅਫੀਮ ਬਰਾਮਦ ਹੋਈ।
ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਸਾਜਨ ਕੁਮਾਰ ਉਰਫ਼ ਮਜਨੂੰ ਪੁੱਤਰ ਕ੍ਰਿਸ਼ਨ ਲਾਲ ਵਾਸੀ ਚੰਨਣਖੇੜਾ ਅਤੇ ਗੁਰਮੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਸੀਡ ਫਾਰਮ, ਜੋ ਕਿ ਵਰਤਮਾਨ ਵਿੱਚ ਬਾਬਾ ਦੀਪ ਸਿੰਘ ਨਗਰ, ਅਬੋਹਰ ਵਿੱਚ ਰਹਿ ਰਿਹਾ ਹੈ, ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 18, 29, 61, 85 ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸਾਜਨ ਕੁਮਾਰ ਉਰਫ਼ ਮਜਨੂੰ ਖ਼ਿਲਾਫ਼ ਪਹਿਲਾਂ ਹੀ ਥਾਣਾ ਸਦਰ ਅਬੋਹਰ, ਥਾਣਾ ਕਬਰਵਾਲਾ ਵਿਖੇ ਐਨਡੀਪੀਐਸ ਅਤੇ ਥਾਣਾ ਲੰਬੀ ਵਿਖੇ ਐਨਡੀਪੀਐਸ ਦੇ ਮਾਮਲੇ ਦਰਜ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਸਖ਼ਤ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲਿਆ ਜਾਵੇਗਾ।

LEAVE A REPLY

Please enter your comment!
Please enter your name here