ਪੰਜਾਬ ਹੁਸ਼ਿਆਰਪੁਰ ਦੇ ਤਲਵਾੜਾ ’ਚ ਭਾਜਪਾ ਦਾ ਪ੍ਰਦਰਸ਼ਨ/ ਕੰਢੀ ਖੇਤਰ ’ਚ ਮਾਇਨਿੰਗ ਖਿਲਾਫ ਨਾਅਰੇਬਾਜ਼ੀ/ ਕੰਢੀ ਬਚਾਓ, ਮਾਈਨਿੰਗ ਹਟਾਓ ਤਹਿਤ ਦਿੱਤਾ ਧਰਨਾ By admin - August 31, 2026 0 2 Facebook Twitter Pinterest WhatsApp ਪੰਜਾਬ ਭਾਜਪਾ ਨੇ ਕੰਢੀ ਖੇਤਰ ਵਿਚ ਹੋ ਰਹੀ ਨਾਜਾਇਜ਼ ਮਾਇਨਿੰਗ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਭਾਜਪਾ ਨੇ ਕੰਢੀ ਬਚਾਓ, ਮਾਇਨਿੰਗ ਹਟਾਓ ਮੁਹਿੰਮ ਤਹਿਤ ਧਰਨਿਆਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਹੁਸ਼ਿਆਰਪੁਰ ਦੇ ਤਲਵਾੜਾ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ। ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਦਸੂਹਾ ਦੇ ਪ੍ਰਭਾਰੀ ਸੁਸ਼ੀਲ ਕੁਮਾਰ ਪਿੰਕੀ ਦੀ ਅਗਵਾਈ ਹੇਠ ਲਗਾਏ ਗਏ ਧਰਨੇ ਵਿੱਚ ਕੰਢੀ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਮਾਈਨਿੰਗ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵੱਡੇ ਪੱਧਰ ’ਤੇ ਹੋ ਰਹੀ ਮਾਈਨਿੰਗ ਕਾਰਨ ਇਲਾਕੇ ਦੇ ਵਾਤਾਵਰਣ ਅਤੇ ਕੁਦਰਤੀ ਸਰੋਤਾਂ ’ਤੇ ਗੰਭੀਰ ਅਸਰ ਪੈ ਰਿਹਾ ਹੈ। ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਹਾੜੀਆਂ ਵਿੱਚ ਹੋ ਰਹੀ ਡੂੰਘੀ ਮਾਈਨਿੰਗ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਧਰਨੇ ਦੌਰਾਨ ਓਵਰਲੋਡ ਟਰੱਕਾਂ ਅਤੇ ਟਿੱਪਰਾਂ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ। ਲੋਕਾਂ ਦਾ ਦੋਸ਼ ਹੈ ਕਿ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਸੜਕਾਂ ’ਤੇ ਹਾਦਸਿਆਂ ਦਾ ਖ਼ਤਰਾ ਵਧ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਦੇ ਮਾਮਲੇ ਵਿੱਚ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।