ਅੰਮ੍ਰਿਤਸਰ ਵਿਖੇ ਵਿਸ਼ਾਲ ਪੈਦਲ ਮਾਰਚ ਦਾ ਆਯੋਜਨ/ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀ ਮਾਰਚ/ ਵੱਡੀ ਗਿਣਤੀ ਸੰਗਤਾਂ ਨੇ ਕੀਤੀ ਸ਼ਮੂਲੀਅਤ

0
2

ਗੁਰੂ ਨਗਰੀ ਅੰਮ੍ਰਿਤਸਰ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪੈਦਲ ਮਾਰਚ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੇ ਗਏ ਇਸ ਮਾਰਚ ਵਿਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਇਹ ਮਾਰਚ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ। ਮਾਰਚ ਦੌਰਾਨ ਸੰਗਤਾਂ ਵੱਲੋਂ ਬਾਬਾ ਜੀਵਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਗੁਰਬਾਣੀ ਦੇ ਜਾਪ ਨਾਲ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਰੰਗ ਵਿੱਚ ਰੰਗਿਆ ਨਜ਼ਰ ਆਇਆ।
ਦੱਸ ਦਈਏ ਕਿ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਪੂਰੇ ਪੰਜਾਬ ਭਰ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸੰਗਤਾਂ ਵੱਲੋਂ ਇਹ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਭਰ ਵਿੱਚ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ।

LEAVE A REPLY

Please enter your comment!
Please enter your name here