ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਅਣਪਛਾਤੀ ਲਾਸ਼ ਬਰਾਮਦ/ ਦੁਸ਼ਹਿਰਾ ਗਰਾਊਂਡ ਨੇੜੇ ਪਈ ਮਿਲੀ ਲਾਸ਼/ ਪੁਲਿਸ ਨੇ ਮੋਰਚਰੀ ’ਚ ਰਖਵਾ ਕੇ ਜਾਂਚ ਆਰੰਭੀ By admin - September 4, 2026 0 2 Facebook Twitter Pinterest WhatsApp ਸ੍ਰੀ ਫਤਹਿਗੜ੍ਹ ਸਾਹਿਬ ਦੇ ਦੁਸ਼ਹਿਰਾ ਗਰਾਊਡ ਇਲਾਕੇ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਲੋਕਾਂ ਨੇ ਇੱਥੇ ਖਾਲੀ ਪਲਾਟ ਵਿਚ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਵੇਖੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਮ੍ਰਿਤਕ ਪਰਵਾਸੀ ਜਾਪਦਾ ਹੈ, ਜਿਸ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਮੁਤਾਤਕ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਡਾਕਟਰੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਫਿਲਹਾਲ ਪੁਲਿਸ ਵੱਲੋਂ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।