ਪੰਜਾਬ ਪਟਿਆਲਾ ’ਚ ਤੀਰਥ ਯਾਤਰੀਆਂ ਦੀ ਬੱਸ ਰਵਾਨਾ/ ਵੱਖ ਵੱਖ ਧਾਰਮਿਕ ਸਥਾਨਾਂ ਦੀ ਕਰਨਗੇ ਯਾਤਰਾ/ ਬਜ਼ੁਰਗਾਂ ਵੱਲੋਂ ਸਰਕਾਰੀ ਉਪਰਾਲੇ ਦੀ ਭਰਵੀਂ ਸ਼ਲਾਘਾ By admin - September 5, 2026 0 2 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਟਿਆਲਾ ਤੋਂ ਇੱਕ ਹੋਰ ਏ.ਸੀ. ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦਾ ਧਿਆਨ ਰੱਖਣ ਲਈ ਨਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਹੁਣ ਤੱਕ ਲਗਭਗ 100ਵੀਂ ਬੱਸ ਪਟਿਆਲਾ ਸ਼ਹਿਰ ਤੋਂ ਰਵਾਨਾ ਕੀਤੀ ਜਾ ਰਹੀ ਹੈ। ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ 50 ਸਾਲ ਤੋਂ ਵੱਧ ਉਮਰ ਦੀਆਂ ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਨੂੰ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਰਾਮ ਤੀਰਥ, ਜਲ੍ਹਿਆਂਵਾਲਾ ਬਾਗ ਅਤੇ ਵਾਘਾ ਬਾਰਡਰ ਸਮੇਤ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਬੱਸ, ਰਹਿਣ-ਸਹਿਣ, ਖਾਣ-ਪੀਣ ਅਤੇ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਕਿਸੇ ਨਿੱਜੀ ਯਾਤਰਾ ਤੋਂ ਘੱਟ ਨਹੀਂ, ਕਿਉਂਕਿ ਸਰਕਾਰ ਵੱਲੋਂ ਯਾਤਰੀਆਂ ਦੀ ਹਰ ਲੋੜ ਦਾ ਧਿਆਨ ਰੱਖਿਆ ਜਾ ਰਿਹਾ ਹੈ। ਪੀਆਰਟੀਸੀ ਚੇਅਰਮੈਨ ਨੇ ਕਿਹਾ ਕਿ ਬਜ਼ੁਰਗਾਂ ਦਾ ਆਸ਼ੀਰਵਾਦ ਲੈ ਕੇ ਸਮਾਜ ਅਤੇ ਸੂਬੇ ਦੀ ਤਰੱਕੀ ਲਈ ਕੰਮ ਕਰਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਯੋਜਨਾ ਨੂੰ ਮਿਲ ਰਿਹਾ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਸੂਬੇ ਦੇ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਧਾਰਮਿਕ ਅਤੇ ਸਮਾਜਿਕ ਇੱਛਾਵਾਂ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ। ਇਸ ਮੌਕੇ ਹਰਪਾਲ ਜੁਨੇਜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਮੁੜ ਮੌਕਾ ਦੇਣ ਦੀ ਇੱਛਾ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਦੀਆਂ ਹੋਰ ਲੋਕ-ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਸਮੇਤ ਕਈ ਯੋਜਨਾਵਾਂ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਮਿਲ ਰਿਹਾ ਹੈ। ਹਰਪਾਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਹਰ ਵਰਗ ਨੂੰ ਬਰਾਬਰ ਸਹੂਲਤਾਂ ਅਤੇ ਸਨਮਾਨ ਮਿਲੇ ਅਤੇ ਇਸੇ ਦਿਸ਼ਾ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਇੱਕ ਅਹਿਮ ਕਦਮ ਹੈ।