ਪੰਜਾਬ ਅਜਨਾਲਾ ਦੇ ਮੰਦਰ ’ਚ ਨਤਮਸਤਕ ਹੋਏ ਕੁਲਦੀਪ ਧਾਲੀਵਾਲ/ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਕੀਤੀ ਪੂਰਾ ਅਰਚਨਾ/ ਸਮੂਹ ਸ਼ਹਿਰ ਵਾਸੀਆਂ ਨੂੰ ਜਨਮ ਅਸ਼ਟਮੀ ਦੀ ਦਿੱਤੀ ਵਧਾਈ By admin - September 5, 2026 0 2 Facebook Twitter Pinterest WhatsApp ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਅਜਨਾਲਾ ਸ਼ਹਿਰ ਵਿੱਚ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅਜਨਾਲਾ ਦੇ ਵੱਖ-ਵੱਖ ਮੰਦਿਰਾਂ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ, ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਹੁੰਚ ਕੇ ਪੂਜਾ ਅਰਚਨਾ ਕੀਤੀ। ਇਸੇ ਤਹਿਤ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਵਿੱਚ ਨਤਮਸਤਕ ਹੋਏ। ਉਨ੍ਹਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਦਰਸ਼ਨ ਕਰਕੇ ਵਿਧੀ-ਵਿਧਾਨ ਨਾਲ ਪੂਜਾ ਅਰਚਨਾ ਕੀਤੀ ਅਤੇ ਅਜਨਾਲਾ ਸ਼ਹਿਰ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਸੱਚ ਅਤੇ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸਮੂਹ ਅਜਨਾਲਾ ਸ਼ਹਿਰ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਚੰਗੀ ਸਿਹਤ, ਖੁਸ਼ਹਾਲੀ ਅਤੇ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ। ਵਿਧਾਇਕ ਦੇ ਮੰਦਿਰਾਂ ਵਿੱਚ ਪਹੁੰਚਣ ‘ਤੇ ਵੱਖ-ਵੱਖ ਮੰਦਿਰ ਕਮੇਟੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਮੰਦਿਰਾਂ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੈਕਾਰਿਆਂ ਅਤੇ ਭਜਨਾਂ ਨਾਲ ਪੂਰਾ ਮਾਹੌਲ ਭਗਤੀਮਈ ਬਣਿਆ ਰਿਹਾ। ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈਕੇ ਮੰਦਿਰਾਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਹੈ ਅਤੇ ਲੱਡੂ ਗੋਪਾਲ ਜੀ ਦੇ ਸ਼ਿੰਗਾਰ ਦੇ ਨਾਲ-ਨਾਲ ਝਾਕੀਆਂ ਵੀ ਸਜਾਈਆਂ ਗਈਆਂ ਹਨ। ਸ਼ਰਧਾਲੂਆਂ ਵੱਲੋਂ ਵਰਤ ਰੱਖ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ ਕੀਤੀ ਜਾ ਰਹੀ ਹੈ।