ਪੰਜਾਬ ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ’ਚ ਨੌਜਵਾਨ ਦਾ ਕਤਲ/ ਮਾਮੂਲੀ ਤਕਰਾਰ ਨੂੰ ਲੈ ਕੇ ਕੀਤਾ ਕਾਤਲਾਨਾ ਹਮਲਾ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - September 6, 2026 0 2 Facebook Twitter Pinterest WhatsApp ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਬੱਚਿਆਂ ਦੇ ਪਿਤਾ ਦਾ ਕਥਿਤ ਤੌਰ ’ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਕੁਲਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਤੇੜਾ ਰਾਜਪੂਤਾਂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੁਲਜੀਤ ਸਿੰਘ ਮਿਹਨਤ-ਮਜ਼ਦੂਰੀ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਉਸ ’ਤੇ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਮੁਖੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਕੱਲ੍ਹ ਹੀ ਦੋਸ਼ੀਆਂ ਵੱਲੋਂ ਮ੍ਰਿਤਕ ਦੇ ਵੱਡੇ ਭਰਾ ਸੱਤਾ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ, ਜਦਕਿ ਅੱਜ ਉਸ ਦੇ ਛੋਟੇ ਭਰਾ ਕੁਲਜੀਤ ਸਿੰਘ ਨੂੰ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਹਨਾਂ ਮੰਗ ਕੀਤੀ ਕਿ ਦੋਸ਼ੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਇਸ ਸਬੰਧੀ ਜਾਣਕਾਰੀ ਸਾਂਝੇ ਕਰਦੇ ਥਾਣਾ ਅਜਨਾਲਾ ਦੇ ਮੁਖੀ ਅਜੇਪਾਲ ਸਿੰਘ ਨੇ ਦੱਸਿਆ ਕਿ ਪਿੰਡ ਤੇੜਾ ਰਾਜਪੂਤਾ ਵਿੱਚ ਇੱਕ ਨੌਜਵਾਨ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਸਬੰਧ ਵਿੱਚ ਉਹਨਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਿਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖ ਕੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।