ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਕਤਲ/ ਹਸਪਤਾਲ ’ਚ ਲਿਜਾਂਦੇ ਸਮੇਂ ਤੋੜਿਆ ਦਮ/ ਪੁਲਿਸ ਵੱਲੋਂ 3 ਦੋਸ਼ੀ ਕਾਬੂ, ਤਿੰਨ ਦੀ ਭਾਲ ਜਾਰੀ

0
2

ਲਹਿਰਾਗਾਗਾ ਦੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਸਾਬਕਾ ਸਰਪੰਚ ਅਮਰੀਕ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਅਮਰੀਕ ਸਿੰਘ ਨੂੰ ਪਹਿਲਾਂ ਲਹਿਰਾਗਾਗਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿਚਜ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ 3 ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ 3 ਦੀ ਭਾਲ ਕੀਤੀ ਜਾ ਰਹੀ ਹੈ।
ਥਾਣਾ ਲਹਿਰਾਗਾਗਾ ਦੇ ਐੱਸਐੱਚਓ ਜਸਕਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰਾਮਗੜ੍ਹ ਸੰਧੂਆਂ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਪਿੰਡ ਦੇ ਇੱਕ ਚੌਂਕ ਵਿੱਚ ਖੜ੍ਹੇ ਸਨ। ਇਸ ਦੌਰਾਨ ਉਨ੍ਹਾਂ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਹਮਲੇ ਵਿੱਚ ਅਮਰੀਕ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ਵਿੱਚ ਅਮਰੀਕ ਸਿੰਘ ਨੂੰ ਤੁਰੰਤ ਲਹਿਰਾਗਾਗਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫਰ ਕਰ ਦਿੱਤਾ ਗਿਆ, ਪਰ ਪੁਲਿਸ ਮੁਤਾਬਕ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ।
ਐੱਸਐੱਚਓ ਜਸਕਰਨ ਸਿੰਘ ਮੁਤਾਬਕ ਇਸ ਮਾਮਲੇ ਵਿੱਚ ਪਿੰਡ ਦੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਨਾਮਜ਼ਦ ਵਿਅਕਤੀਆਂ ਵਿੱਚ ਪਿੰਡ ਦਾ ਮੌਜੂਦਾ ਸਰਪੰਚ ਵੀ ਸ਼ਾਮਲ ਹੈ। ਪੁਲਿਸ ਨੇ ਹੁਣ ਤੱਕ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ 3 ਦੀ ਗ੍ਰਿਫ਼ਤਾਰੀ ਲਈ ਭਾਲ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here