ਪੰਜਾਬ ਅੰਮ੍ਰਿਤਸਰ ’ਚ ਵਿਧਾਇਕ ਨਿੱਝਰ ਵੱਲੋਂ ਸਖੀਆਂ ਦਾ ਸਨਮਾਨ/ ਹਲਕਾ ਦੱਖਣੀ ਵਿਖੇ ਕਰਵਾਇਆ ਗਿਆ ਵਿਸ਼ੇਸ਼ ਸਮਾਗਮ/ ਮਾਵਾਂ-ਧੀਆਂ ਸਤਿਕਾਰ ਯੋਜਨਾ ’ਚ ਸਹਿਯੋਗ ਲਈ ਭਰਵੀਂ ਸ਼ਲਾਘਾ By admin - September 6, 2026 0 52 Facebook Twitter Pinterest WhatsApp ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਘਰ-ਘਰ ਜਾ ਕੇ ਮਾਵਾਂ-ਧੀਆਂ ਦੇ ਫਾਰਮ ਭਰਨ ਵਾਲੀਆਂ ‘ਸਖੀਆਂ’ ਦਾ ਪੰਜਾਬ ਭਰ ਵਿੱਚ ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੰਮ੍ਰਿਤਸਰ ਦੱਖਣੀ ਹਲਕੇ ਨਾਲ ਸਬੰਧਤ ਸਖੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹਲਕਾ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਸਖੀਆਂ ਦੀ ਵੱਡੀ ਸ਼ਮੂਲੀਅਤ ’ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਲਗਭਗ 400 ਦੇ ਕਰੀਬ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਪਾਰਟੀ ਦੀ ਤਾਕਤ ਹਨ ਅਤੇ ਮਹਿਲਾ ਵਲੰਟੀਅਰਜ਼ ਦੀ ਭਾਗੀਦਾਰੀ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਖੀਆਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਿਹਨਤ ਕੀਤੀ ਹੈ, ਜਿਸ ਲਈ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੀਵਨ ਅਤੇ ਸਫ਼ਰ ’ਤੇ ਆਧਾਰਿਤ ਡਿਸਕਵਰੀ ਚੈਨਲ ਦੀ ਡਾਕੂਮੈਂਟਰੀ ਵੀ ਦਿਖਾਈ ਗਈ। ਨਿੱਜਰ ਨੇ ਦੱਸਿਆ ਕਿ ਡਾਕੂਮੈਂਟਰੀ ਵਿੱਚ ਮੁੱਖ ਮੰਤਰੀ ਦੇ ਸਤੌਜ ਤੋਂ ਚੰਡੀਗੜ੍ਹ ਤੱਕ ਦੇ ਸਫ਼ਰ ਨੂੰ ਦਰਸਾਇਆ ਗਿਆ ਹੈ। ਮਹਿਲਾਵਾਂ ਨੂੰ ਸੰਦੇਸ਼ ਦਿੰਦਿਆਂ ਨਿੱਜਰ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਏ ਗਏ ਚੰਗੇ ਸਕੂਲਾਂ, ਮੁਹੱਲਾ ਕਲੀਨਿਕਾਂ ਅਤੇ ਲਾਇਬ੍ਰੇਰੀਆਂ ਵਰਗੀਆਂ ਸਹੂਲਤਾਂ ਦਾ ਲਾਭ ਲਿਆ ਜਾਵੇ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਇਆ ਜਾਵੇ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਵੱਲ ਖਾਸ ਧਿਆਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪਿਆਰ ਅਤੇ ਸਮਾਂ ਦੇਣਾ ਬਹੁਤ ਜ਼ਰੂਰੀ ਹੈ। ਨਿੱਜਰ ਨੇ ਇਹ ਵੀ ਕਿਹਾ ਕਿ ਸਖੀਆਂ ਵੱਲੋਂ ਮਾਵਾਂ-ਭੈਣਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਹਾਲੇ ਵੀ ਜਾਰੀ ਹੈ ਅਤੇ ਜਿਨ੍ਹਾਂ ਲੋਕਾਂ ਦੇ ਵੋਟਰ ਕਾਰਡ ਆਦਿ ਨਾਲ ਸਬੰਧਤ ਮਸਲੇ ਹਨ, ਉਨ੍ਹਾਂ ਨੂੰ ਵੀ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਮਹਿਲਾਵਾਂ ਦੀ ਭੂਮਿਕਾ ਬਾਰੇ ਗੱਲ ਕਰਦਿਆਂ MLA ਨਿੱਜਰ ਨੇ ਕਿਹਾ ਕਿ ਦੇਸ਼ ਦੀ 50 ਫੀਸਦੀ ਅਬਾਦੀ ਮਹਿਲਾਵਾਂ ਦੀ ਹੈ ਅਤੇ ਕਿਸੇ ਵੀ ਕੌਮ ਨੂੰ ਦਲੇਰ ਬਣਾਉਣ ਵਿੱਚ ਮਾਵਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਵੀ ਮਾਵਾਂ ਨੇ ਆਪਣੇ ਬੱਚਿਆਂ ਨੂੰ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨ ਲਈ ਹੌਸਲਾ ਦਿੱਤਾ ਹੈ। ਉਨ੍ਹਾਂ ਅਨੁਸਾਰ ਮਹਿਲਾਵਾਂ ਨੂੰ ਉਨ੍ਹਾਂ ਦਾ ਬਣਦਾ ਸਨਮਾਨ ਅਤੇ ਹੱਕ ਮਿਲਣਾ ਚਾਹੀਦਾ ਹੈ।