ਫਤਹਿਗੜ੍ਹ ਸਾਹਿਬ ’ਚ ਆਪ ਆਦਮੀ ਪਾਰਟੀ ਨੂੰ ਹੁਲਾਰਾ/ ਪਿੰਡ ਨਲੀਨਾ ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਲ/ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਵਾਗਤ

0
2

ਫਤਹਿਗੜ੍ਹ ਸਾਹਿਬ ਦੇ ਪਿੰਡ ਨਲੀਨਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਗੁਰਜਿੰਦਰ ਸਿੰਘ ਗੁਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ  ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਕਾ।  ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਵਿਧਾਇਕ  ਰਾਏ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਪੰਚ ਗੁਰਜਿੰਦਰ ਸਿੰਘ ਗੁਰੀ ਨਲੀਨਾ ਅਤੇ ਪੰਚਾਇਤ ਮੈਂਬਰਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ ਗੁਰੀ ਨਲੀਨਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਅਤੇ ਖੁਸ਼ ਹੋ ਕੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

LEAVE A REPLY

Please enter your comment!
Please enter your name here