ਪੰਜਾਬ ਲਹਿਰਾਗਾਗਾ ’ਚ ਕਾਂਗਰਸ ਨੂੰ ਝਟਕਾ, ਕਈ ਆਗੂ AAP ’ਚ ਸ਼ਾਮਲ/ ਬੀਬੀ ਭੱਠਲ ਦੇ ਭਤੀਜੇ ਸਨਮਿਕ ਹੈਨਰੀ ਦੇ ਘਰ ਹੋਇਆ ਪ੍ਰੋਗਰਾਮ/ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਿਸ਼ੇਸ਼ ਤੌਰ ’ਤੇ ਰਹੇ ਮੌਜੂਦ By admin - September 7, 2026 0 11 Facebook Twitter Pinterest WhatsApp ਲਹਿਰਾਗਾਗਾ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਦੇਖਣ ਨੂੰ ਮਿਲੀ ਹੈ। ਕੁੱਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਸੀਐਮ ਬੀਬੀ ਭੱਠਲ ਦੇ ਭਤੀਜੇ ਸਨਮਿਕ ਹੈਨਰੀ ਵੱਲੋਂ ਅੱਜ ਆਪਣੇ ਘਰ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ, ਜਿਨ੍ਹਾਂ ਦਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਸਨਮਿਕ ਹੈਨਰੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਦੋਵਾਂ ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਜੋ ਪਾਰਟੀ ਲਈ ਸ਼ੁਭ ਸੰਕੇਤ ਹੈ।