ਪੰਜਾਬ ਅੰਮ੍ਰਿਤਸਰ ‘ਚ ਪੁਲਿਸ ਦਾ ਸਰਚ ਆਪਰੇਸ਼ਨ/ Zone-2 ਦੀ ਸਬ ਡਵੀਜ਼ਨ ਵੈਸਟ ‘ਚ ਚਲਾਈ ਮੁਹਿੰਮ/ ਆਪਰਾਧੀਆਂ ਨੂੰ ਦਿੱਤਾ ਸਖਤ ਸੁਨੇਹਾ By admin - September 7, 2026 0 2 Facebook Twitter Pinterest WhatsApp ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਸਰਚ ਆਪਰੇਸ਼ਨ ਚਲਾਇਆ ਗਿਆ। ਇਹ ਸਰਚ ਆਪਰੇਸ਼ਨ Zone-2 ਦੀ ਸਬ ਡਵੀਜ਼ਨ ਵੈਸਟ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀਪੀ ਸਿਟੀ ਜਸਕਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਪੁਲਿਸ ਵੱਲੋਂ ਇਲਾਕੇ ਵਿੱਚ ਲਗਾਤਾਰ ਚੈਕਿੰਗ ਅਤੇ ਸਰਚ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਇਲਾਕੇ ਦੇ ਲੋਕਾਂ ਵੱਲੋਂ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਪਬਲਿਕ ਦੇ ਸਹਿਯੋਗ ਨਾਲ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ। ਡੀਸੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।