ਪੰਜਾਬ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ/ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੰਭਾਲਿਆ ਅਹੁਦਾ/ ਪੰਜਾਬ ਸਰਕਾਰ ਰਹੀ ਗੈਰਹਾਜ਼ਰ, ਹਰਿਆਣਾ ਸੀਐਮ ਰਹੇ ਮੌਜੂਦ By admin - September 7, 2026 0 3 Facebook Twitter Pinterest WhatsApp ਪੰਜਾਬ ਸਰਕਾਰ ਦੇ ਸਖ਼ਤ ਰਾਜਨੀਤਿਕ ਅਤੇ ਸੰਵਿਧਾਨਕ ਵਿਰੋਧ ਦੇ ਬਾਵਜੂਦ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਹੋਈਆਂ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਮਾਗਮ ‘ਚ ਹਿੱਸਾ ਨਹੀਂ ਲਿਆ। ਪੰਜਾਬ ਸਰਕਾਰ ਵੱਲੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਸੀ। ਇਸ ਨਿਯੁਕਤੀ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਸਿਖਰ ‘ਤੇ ਪਹੁੰਚ ਗਿਆ ਹੈ, ਕਿਉਂਕਿ ਪੰਜਾਬ ਕੈਬਨਿਟ ਨੇ ਇਸ ਖ਼ਿਲਾਫ਼ ਮਤਾ ਵੀ ਪਾਸ ਕੀਤਾ ਸੀ। https://knocknews.tv/wp-content/uploads/2026/09/new-cji.mp4