ਪੰਜਾਬ ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਦਾ ਪਰਦਾਫਾਸ਼/ ਗਰੋਹ ਦੇ ਦੋ ਮੈਂਬਰ 7 ਪਿਸਤੌਲ, 25 ਰੌਂਦ ਸਮੇਤ ਕਾਬੂ/ ਮੱਧ ਪ੍ਰਦੇਸ਼ ਤੋਂ ਲੈ ਕੇ ਆਏ ਸੀ ਹਥਿਆਰਾਂ ਦੀ ਖੇਪ By admin - September 8, 2026 0 2 Facebook Twitter Pinterest WhatsApp ਪਟਿਆਲਾ ਪੁਲਿਸ ਨੇ ਅੰਤਰਰਾਜੀ ਅਸਲਾ ਤਸਕਰੀ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ ਅਤੇ 25 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਫੜੇ ਗਏ ਮੁਲਜਮਾਂ ਦੀ ਪਛਾਣ ਮਨਦੀਪ ਸਿੰਘ ਉਰਫ਼ ਫੌਜੀ, ਵਾਸੀ ਪਿੰਡ ਤਲਵੰਡੀ ਬਰਨਾਲਾ ਅਤੇ ਗੁਰਦੀਪ ਸਿੰਘ ਉਰਫ਼ ਰੇਸ਼ਮ ਸਿੰਘ ਵਾਸੀ ਪਿੰਡ ਜੰਗੀਆਣਾ, ਥਾਣਾ ਭਦੌੜ ਵਜੋਂ ਹੋਈ ਹੈ। ਇਨ੍ਹਾਂ ਵਿਚੋਂ ਮਨਦੀਪ ਸਿੰਘ ਸਸ਼ਸਤ੍ਰ ਸੀਮਾ ਬਲ ਵਿੱਚ ਨੌਕਰੀ ਕਰਦਾ ਹੈ। ਇਹ ਮੱਧ ਪ੍ਰਦੇਸ਼ ਤੋਂ ਅਸਲਾ ਅਤੇ ਗੋਲਾ-ਬਾਰੂਦ ਲਿਆ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਵਾਲੇ ਲੋਕਾਂ ਨੂੰ ਸਪਲਾਈ ਕਰਦੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜਮ ਮੱਧ ਪ੍ਰਦੇਸ਼ ਤੋਂ ਅਸਲਾ ਅਤੇ ਗੋਲਾ-ਬਾਰੂਦ ਲਿਆ ਕੇ ਪੰਜਾਬ ਵਿੱਚ ਅਪਰਾਧਿਕ ਵਿਅਕਤੀਆਂ ਨੂੰ ਸਪਲਾਈ ਕਰਦੇ ਹਨ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਪਟਿਆਲਾ-ਸੰਗਰੂਰ ਰੋਡ ’ਤੇ ਪਿੰਡ ਵਜੀਦਪੁਰ ਨੇੜਿਓਂ ਕਾਬੂ ਕੀਤਾ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮਨਦੀਪ ਸਿੰਘ ਸਸ਼ਸਤ੍ਰ ਸੀਮਾ ਬਲ (SSB) ਵਿੱਚ ਨੌਕਰੀ ਕਰਦਾ ਹੈ ਅਤੇ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਨੇਪਾਲ ਬਾਰਡਰ ’ਤੇ ਡਿਊਟੀ ਕਰ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ ਉਹ ਮੱਧ ਪ੍ਰਦੇਸ਼ ਦੇ ਅਸਲਾ ਸਪਲਾਇਰਾਂ ਦੇ ਸੰਪਰਕ ਵਿੱਚ ਸੀ ਅਤੇ ਉਥੋਂ ਨਾਜਾਇਜ਼ ਅਸਲਾ ਖਰੀਦ ਕੇ ਪੰਜਾਬ ਵਿੱਚ ਅਪਰਾਧਿਕ ਵਿਅਕਤੀਆਂ ਨੂੰ ਮਹਿੰਗੇ ਭਾਅ ’ਤੇ ਸਪਲਾਈ ਕਰਦਾ ਸੀ। ਪੁਲਿਸ ਅਨੁਸਾਰ ਦੋਵਾਂ ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ, ਲੁੱਟ-ਖੋਹ ਅਤੇ ਲੜਾਈ-ਝਗੜੇ ਦੇ ਮਾਮਲੇ ਦਰਜ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਬਰਾਮਦ ਕੀਤੇ ਹਥਿਆਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਵਾਂ ਨੂੰ 7 ਸਤੰਬਰ 2026 ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ।