ਪੰਜਾਬ ਮਾਛੀਵਾੜਾ ’ਚ ਨੌਜਵਾਨ ਨੂੰ ਹਵਾਈ ਫਾਇਰ ਪਏ ਮਹਿੰਗੇ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਕੀਤਾ ਗ੍ਰਿਫਤਾਰ/ ਨੇੜਲੇ ਪਿੰਡ ਬਹਿਲੋਲਪੁਰ ਦੀ ਘਟਨਾ By admin - September 8, 2026 0 2 Facebook Twitter Pinterest WhatsApp ਮਾਛੀਵਾੜਾ ਨੇੜਲੇ ਪਿੰਡ ਬਹਿਲੋਲਪੁਰ ਦੇ ਨੌਜਵਾਨ ਨੂੰ ਪਿਸਤੌਲ ਨਾਲ ਫਾਇਰ ਕਰਨ ਦੀ ਵੀਡੀਓ ਦਾ ਸਟੇਟਸ ਲਾਉਣਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਪੁਲਿਸ ਨੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕਰਮਜੀਤ ਸਿੰਘ ਨੇ ਕਿਹਾ ਕਿ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਬਹਿਲੋਲਪੁਰ ਵਾਸੀ ਬਿਕਰਮਜੀਤ ਸਿੰਘ ਨੇ ਪਿਸਤੌਲ ਨਾਲ ਫਾਇਰ ਕਰ ਕੇ ਬੀਡੀਓ ਬਣਾ ਕੇ ਸਟੇਟਸ ਲਾਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰ ਕੇ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਬਿਕਰਮਜੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਅਸਲਾ ਕਿਸ ਵਿਅਕਤੀ ਦਾ ਹੈ ਅਤੇ ਉਸਨੇ ਇਹ ਵੀਡੀਓ ਕਿਉਂ ਤੇ ਕਿੱਥੇ ਬਣਾਈ।