ਮਾਨਸਾ ਪੁਲਿਸ ਵੱਲੋਂ ਅਰਸ਼ ਡੱਲਾ ਗੈਂਗ ਦੇ ਦੋ ਗੁਰਗੇ ਕਾਬੂ/ 4 ਪਿਸਤੌਲ, ਦੇਸੀ ਕੱਟਾ ਤੇ 13 ਜਿੰਦਾ ਕਾਰਤੂਸ ਬਰਾਮਦ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
2

 

ਮਾਨਸਾ ਪੁਲਿਸ ਨੇ ਆਪਰੇਸ਼ਨ ਪ੍ਰਹਾਰ ਅਧੀਨ ਕਾਰਵਾਈ ਕਰਦਿਆਂ ਅਰਸ਼ ਡੱਲਾ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਚਾਰ ਪਿਸਤੌਲ, ਇਕ ਦੇਸੀ ਕੱਟਾ ਅਤੇ 13 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਮਾਨਸਾ ਤੇ ਕੁਲਦੀਪ ਸਿੰਘ ਵਾਸੀ ਮੂਸਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜਮਾਂ ਤੇ ਪਹਿਲਾਂ ਵੀ ਨਸ਼ਾ ਲੁੱਟ ਖੋਹ ਅਤੇ ਆਰਮਜ ਐਕਟ ਦੇ ਮਾਮਲੇ ਦਰਜ ਹਨ।
ਮਾਨਸਾ ਪੁਲਿਸ ਦੇ ਐਸਐਸਪੀ ਵੈਭਵ ਚੌਧਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਦੇ ਸੀਆਈਏ ਸਟਾਫ ਵੱਲੋਂ ਨਾਕਾਬੰਦੀ ਦੇ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਤੋਂ ਪੁਲਿਸ ਵੱਲੋਂ ਚਾਰ 32 ਬੋਰ ਦੇ ਪਿਸਤੌਲ ਇੱਕ 315 ਬੋਰ ਦੇਸੀ ਕੱਟਾ 13 ਜਿੰਦਾ ਕਾਰਤੂਸ ਬਰਾਮਦ ਹੋਏ ਹਨ ਅਤੇ ਇਹ ਗੈਂਗ ਮਾਨਸਾ ਦੇ ਵਿੱਚ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਮਾਨਸਾ ਪੁਲਿਸ ਦੀ ਸਮਾਂ ਰਹਿੰਦੇ ਕਾਰਵਾਈ ਨਾਲ ਵੱਡੀ ਅਪਰਾਧਿਕ ਘਟਨਾ ਰੁਕ ਗਈ ਹੈ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here