ਬਠਿੰਡਾ ਦੇ ਹਲਕਾ ਮੌੜ ’ਚ ਔਰਤਾਂ ਦੀ ਮੈਰਾਥਨ ਦੌੜ/ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਦਿੱਤਾ ਸੁਨੇਹਾ/ ਮਹਿਲਾ ਕਮਿਸ਼ਨਰ ਚੇਅਰਮੈਨ ਰਾਜ ਲਾਲੀ ਗਿੱਲ ਰਹੇ ਮੌਜੂਦ

0
2

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਨੇ, ਜਿਸ ਦੇ ਅੱਜ ਹਲਕਾ ਮੌੜ ਵਿਖੇ ਔਰਤਾਂ ਤੇ ਬੱਚਿਆਂ ਦੀ ਵਿਸ਼ਾਲ ਮੈਰਾਥਨ ਦੌੜ ਕਰਵਾਈ ਗਈ ਜਿਸ ਵਿੱਚ ਮਹਿਲਾ ਕਮਿਸ਼ਨ ਚੇਅਰਮੈਨ ਰਾਜ ਲਾਲੀ ਗਿੱਲ ਸਮੇਤ ਅਹਿਮ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਮੌੜ ਅਤੇ ਹਲਕਾ ਤਲਵੰਡੀ ਸਾਬੋ ਦੀਆਂ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜਰਾਂ ਨੇ ਸਕੂਲੀ ਵਿਦਿਆਰਥੀਆਂ ਸਮੇਤ ਦੌੜ ਵਿਚ ਸ਼ਮੂਲੀਅਤ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮਹਿਮਾਨਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਵੱਲੋਂ ਮੋੜ ਕੇ ਖੇਡਾਂ ਨਾਲ ਜੋੜਣ ਦੇ ਮਕਸਦ ਨਾਲ ਮੈਰਾਥਨ ਦੌੜ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਵਿੱਚ ਬੱਚਿਆਂ ਨੇ ਬੜੇ ਹੀ ਉਤਸਾਹ ਪੂਰਵਕ ਹਿੱਸਾ ਲਿਆ। ਉਨ੍ਹਾਂ ਇਸ ਉਪਰਾਲੇ ਲਈ ਮਹਿਲਾ ਕਮਿਸ਼ਨ ਚੇਅਰਮੈਨ ਅਤੇ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਉਹਨਾਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਵੀ ਟੀਚੇ ਤੌਰ ਤੇ ਧੰਨਵਾਦ ਕੀਤਾ ਜਿਨਾਂ ਨੇ ਇਸ ਦੌੜ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਉਪਰਾਲੇ ਪੰਜਾਬ ਸਰਕਾਰ ਦੇ ਕਿਸਾਨਾਂ ਨੇ ਦੇਸ਼ਾਂ ਤੇ ਕੀਤੇ ਜਾ ਰਹੇ ਹਨ। ਇਸ ਮੌਕੇ ਭਾਗ ਲੈਣ ਵਾਲੇ ਬੱਚਿਆਂ ਨੇ ਵੀ ਮੈਰਾਥਨ ਦੌੜ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here