ਪੰਜਾਬ ਜਲੰਧਰ ਦੇ ਡਾ. ਭੀਮ ਰਾਓ ਚੌਂਕ ਚ ਭਾਜਪਾ ਦਾ ਪ੍ਰਦਰਸ਼ਨ/ ਡਾ. ਅੰਬੇਦਕਰ ਦੇ ਬੁੱਤ ਦੀ ਬੇਅਦਬੀ ਖਿਲਾਫ ਨਾਅਰੇਬਾਜ਼ੀ/ ਸਾਬਕਾ ਵਿਧਾਇਕ ਅੰਗੁਰਾਲ ਵੱਲੋਂ ਸਖਤ ਕਾਰਵਾਈ ਦੀ ਮੰਗ By admin - September 9, 2026 0 2 Facebook Twitter Pinterest WhatsApp ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਡਾ. ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮੁੱਦੇ ਤੇ ਸਿਆਸਤ ਗਰਮਾ ਗਈ ਹੈ। ਜਲੰਧਰ ਦੇ ਡਾ. ਬੀਆਰ ਅੰਬੇਦਕਰ ਚੌਂਕ ਵਿਚ ਇਕੱਤਰ ਹੋਈ ਭਾਜਪਾ ਲੀਡਰਸ਼ਿਪ ਨੇ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਮੀਡੀਆ ਨੂੰ ਮੁਖਾਤਿਬ ਹੁੰਦਿਆਂ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਪੰਜਾਬ ਅੰਦਰ ਡਾ. ਅੰਬੇਡਕਰ ਦੇ ਬੁੱਤਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰ ਸਖਤ ਕਾਰਵਾਈ ਕਰਨ ਵਿਚ ਅਸਮਰੱਥ ਰਹੀ ਹੈ। ਉਨ੍ਹਾਂ ਸਰਕਾਰ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮਮੰਗ ਕੀਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਦੇ ਬੁੱਤ ਦੀ ਬੇਅਦਬੀ ਬਰਦਾਸ਼ਤ ਨਹੀਂ ਕਰਾਂਗੇ, ਇਸ ਲਈ ਸਰਕਾਰ ਨੂੰ ਦੋਸ਼ੀਆਂ ਦੀ ਪਛਾਣ ਕਰ ਕੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਸਰਕਾਰ ਤੋਂ ਤੁਰੰਤ ਅਸਤੀਫ਼ਾ ਮੰਗਣਗੇ। ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਡਾ. ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਤੋੜ-ਭੰਨ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ। ਕਈ ਵਾਰ ਬੁੱਤ ਦੀ ਭੰਨਤੋੜ ਕੀਤੀ ਜਾਂਦੀ ਹੈ ਅਤੇ ਕਈ ਵਾਰ ਇਸਦਾ ਅਪਮਾਨ ਕੀਤਾ ਜਾਂਦਾ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।