ਪੰਜਾਬ ਫਰੀਦਕੋਟ ਪੁਲਿਸ ਦਾ ਕਿਸਾਨ ਆਗੂਆਂ ’ਤੇ ਐਕਸ਼ਨ/ ਘਰ ਅੰਦਰ ਡਿਟੇਨ ਕੀਤੇ ਕਿਸਾਨ ਆਗੂ ਡੱਲੇਵਾਲ/ ਡੱਲੇਵਾਲ ਨੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ By admin - September 9, 2026 0 2 Facebook Twitter Pinterest WhatsApp ਫਰੀਦਕੋਟ ਪੁਲਿਸ ਤੇ ਕਿਸਾਨ ਆਗੂਆਂ ਨੂੰ ਘਰਾਂ ਅੰਦਰ ਡਿਟੇਨ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਉਨ੍ਹਾਂ ਦੀ ਜਥੇਬੰਦੀ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਜਾਣੀ ਸੀ ਪਰ ਸਰਕਾਰ ਨੇ ਉਨ੍ਹਾਂ ਸਮੇਤ ਜਥੇਬੰਦੀ ਦੇ ਆਗੂਆਂ ਨੂੰ ਘਰਾਂ ਅੰਦਰ ਹੀ ਡਿਟੇਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੰਦਭਾਵਨਾ ਤਹਿਤ ਕਿਸਾਨੀ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ, ਜਿਸ ਦੇ ਚਲਦਿਆਂ ਉਹ ਕਿਸਾਨਾਂ ਦੀਆਂ ਗਤੀਵਿਧੀਆਂ ਤੋਂ ਡਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿੰਨੀ ਮਰਜ਼ੀ ਸਖਤੀ ਕਰ ਲਵੇ ਪਰ ਉਨ੍ਹਾਂ ਦੀ ਜਥੇਬੰਦੀ ਮੰਗਾਂ ਮੰਨੇ ਜਾਣ ਤਕ ਚੁੱਪ ਕਰ ਕੇ ਨਹੀਂ