ਪੰਜਾਬ ਮਾਨਸਾ ਦੇ ਪਿੰਡ ਜਵਾਹਰਕੇ ’ਚ ਵੱਢਿਆ ਨੌਜਵਾਨ/ ਪੁਰਾਣੀ ਰੰਜਿਸ਼ ਨੂੰ ਲੈ ਕੇ ਕੀਤਾ ਜਾਨਲੇਵਾ ਹਮਲਾ/ ਗੰਭੀਰ ਹਾਲਤ ਦੇ ਚਲਦਿਆਂ ਪਟਿਆਲਾ ਲਈ ਰੈਫਰ By admin - September 9, 2026 0 2 Facebook Twitter Pinterest WhatsApp ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਨੂੰ ਤੇਜ਼ਧਰ ਹਥਿਆਰਾਂ ਦੇ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਜਿਸ ਨੂੰ ਮਾਨਸਾ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਜਿੱਥੋਂ ਹਾਲਤ ਗੰਭੀਰ ਦੇਖਦੇ ਹੋਏ ਪਟਿਆਲਾ ਦੇ ਲਈ ਰੈਫਰ ਕਰ ਦਿੱਤਾ ਗਿਆ ਹੈ। ਜਖਮੀ ਨੌਜਵਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਵੱਢਿਆ ਗਿਆ ਹੈ। ਜ਼ਖਮੀ ਮੁਤਾਬਕ ਉਹਨਾਂ ਦੱਸਿਆ ਕਿ ਪਹਿਲਾਂ ਪੁਲਿਸ ਥਾਣੇ ਦੇ ਵਿੱਚ ਉਹਨਾਂ ਦਾ ਸਮਝੌਤਾ ਵੀ ਹੋ ਗਿਆ ਸੀ ਪਰ ਉਸੇ ਗੱਲ ਨੂੰ ਲੈ ਕੇ ਅੱਜ ਮੁੜ ਤੋਂ ਉਹਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਉਸ ਤੇ ਹਮਲਾ ਕੀਤਾ ਗਿਆ। ਜਖਮੀ ਨੌਜਵਾਨ ਦੇ ਪਿਤਾ ਸਰਦਾਰਾ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਨੌਜਵਾਨਾਂ ਨੇ ਪੁਰਾਣੀ ਤਕਰਾਰ ਨੂੰ ਲੈ ਕੇ ਅੱਜ ਉਹਨਾਂ ਦੇ ਪੁੱਤਰ ਨੂੰ ਦਿਨ ਦਿਹਾੜੇ ਘੇਰ ਕੇ ਤੇਜ ਦਾ ਹਥਿਆਰਾਂ ਦੇ ਨਾਲ ਵੱਢਿਆ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਕੋਲ ਇੱਕ ਮਹੀਨਾ ਪਹਿਲਾਂ ਸ਼ਿਕਾਇਤ ਵੀ ਦਿੱਤੀ ਸੀ ਪਰ ਕੋਈ ਵੀ ਕਾਰਵਾਈ ਨਹੀਂ ਹੋਈ ਜਿਸਦੇ ਚਲਦਿਆਂ ਅੱਜ ਉਹਨਾਂ ਦੇ ਪੁੱਤਰ ਨੂੰ ਬੇਰਹਿਮੀ ਦੇ ਨਾਲ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਧਰ ਸਿਵਿਲ ਹਸਪਤਾਲ ਦੇ ਐਸਐਮਓ ਡਾਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਜਵਾਹਰਕੇ ਤੋਂ ਨੌਜਵਾਨ ਗਗਨਦੀਪ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਹੈ ਜਿਸ ਦੀ ਉਮਰ ਕਰੀਬ 18 ਸਾਲ ਹੈ। ਨੌਜਵਾਨ ਦੇ ਗਹਿਰੀਆਂ ਸੱਟਾਂ ਹੋਣ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।