ਪੰਜਾਬ ਫਾਜਿਲਕਾ ਪੁਲਿਸ ਵੱਲੋਂ ਨਸ਼ੇ ਦੀ ਖੇਪ ਸਮੇਤ ਦੋ ਗ੍ਰਿਫਤਾਰ/ 115 ਗਰਾਮ ਚਿੱਟਾ ਤੇ 22 ਹਜ਼ਾਰ ਡਰੱਗ ਮਨੀ ਬਰਾਮਦ/ ਮਹਿਲਾ ਸਾਥੀ ਸਮੇਤ ਡਿਲੀਵਰੀ ਦੇਣ ਆਇਆ ਸੀ ਮੁਲਜ਼ਮ By admin - September 10, 2026 0 2 Facebook Twitter Pinterest WhatsApp ਫਾਜ਼ਿਲਕਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਦੋ ਮੁਲਜ਼ਮਾਂ ਨੂੰ ਨਸ਼ੇ ਦੀ ਖੇਪ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮੁਲਜ਼ਮਾਂ ਤੋਂ 115 ਗ੍ਰਾਮ ਹੈਰੋਇਨ ਅਤੇ 22 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ। ਮੁਲਜਮਾਂ ਦੀ ਪਛਾਣ ਸਾਜਨ ਵਾਸੀ ਪਿੰਡ ਸੁਖੇਰਾ ਬੋਦਲਾ ਤੇ ਮਹਿਲਾ ਦੀ ਪਛਾਣ ਸੁਰਜੀਤ ਕੌਰ ਵਾਸੀ ਪਿੰਡ ਨਛਾ ਸਲੇਮਸ਼ਾਹ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਸੁਰੇਸ਼ ਕੁਮਾਰ ਮੁਤਾਬਕ ਮੁਲਜ਼ਮ ਆਪਣੀ ਸਾਥਣ ਨੂੰ ਹੈਰੋਇਨ ਦੀ ਡਿਲੀਵਰੀ ਕਰਨ ਆਇਆ ਸੀ ਕਿ ਪੁਲਿਸ ਨੇ ਗੁਪਤ ਸੂਚਨਾ ਤੇ ਕਾਰਵਾਈ ਕਰਦਿਆਂ ਦੋਵਾਂ ਨੂੰ ਰੰਗੇ ਹੱਥੀ ਕਾਬੂ ਕਰ ਲਿਆ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।