ਪੰਜਾਬ ਸਰਹਿੰਦ ’ਚ ਕੂੜੇ ਦੇ ਡੰਪ ਨੂੰ ਲੈ ਕੇ ਲੋਕਾਂ ਦਾ ਪ੍ਰਦਰਸ਼ਨ/ ਜੀਟੀ ਰੋਡ ਵਿਖੇ ਬਣੇ ਕੂੜੇ ਦੇ ਡੰਪ ਦਾ ਕੀਤਾ ਵਿਰੋਧ/ ਹੱਡਾਰੋੜੀ ਤੇ ਕੂੜੇ ਦੇ ਡੰਪ ਨੂੰ ਦੂਰ ਲਿਜਾਣ ਦੀ ਮੰਗ By admin - September 10, 2026 0 2 Facebook Twitter Pinterest WhatsApp ਸਰਹਿੰਦ ਸ਼ਹਿਰ ਦੇ ਜੀਟੀ ਰੋਡ ਉਤੇ ਸਥਿਤ ਵਾਰਡ ਨੰਬਰ 5 ਦੇ ਵਾਸੀਆਂ ਨੇ ਕੂੜੇ ਦੇ ਡੰਪ ਨੂੰ ਲੈ ਕੇ ਨਗਰ ਕੌਂਸਲ ਖਿਲਾਫ ਪ੍ਰਦਰਸ਼ਨ ਕੀਤਾ। ਮਹੱਲਾ ਵਾਸੀ ਰਾਜਾ ਰਾਮ ਸਿੰਘ ਨੇ ਦੱਸਿਆ ਕਿ ਰਿਹਾਇਸ਼ੀ ਇਲਾਕੇ ਵਿੱਚ ਪਹਿਲਾਂ ਹੀ ਹੱਡਾ ਰੋੜੀ ਬਣਾਈ ਗਈ ਹੈ, ਜਿਸ ਕਾਰਨ ਲੋਕ ਪਹਿਲਾਂ ਹੀ ਪ੍ਰੇਸ਼ਾਨ ਸਨ ਕਿ ਕਿ ਹੁਣ ਨਗਰ ਕੌਂਸਲ ਵੱਲੋਂ ਖੇਤਾਂ ਵਿੱਚ ਖੁੱਲ੍ਹੇ ਤੌਰ ’ਤੇ ਕੂੜੇ ਦਾ ਡੰਪ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੱਡਾ ਰੋਢੀ ਤੇ ਕੂੜੇ ਦੇ ਢੇਰਾਂ ਕਾਰਨ ਅਵਾਰਾ ਕੁੱਤਿਆਂ ਤੇ ਪਸ਼ੂਆਂ ਦੀ ਭਰਮਾਰ ਦੇ ਨਾਲ ਨਾਲ ਮੱਛਰ-ਮੱਖੀਆਂ ਤੇ ਬਦਬੂ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਰਿਹਾਇਸ਼ੀ ਇਲਾਕੇ ਦੇ ਲੋਕਾਂ ਦੀਆਂ ਇਨ੍ਹਾਂ ਮੁਸ਼ਕਲਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ। ਨਗਰ ਕੌਂਸਲ ਦੀ ਪ੍ਰਧਾਨ ਆਸਾ ਰਾਣੀ ਨੇ ਮਹੱਲਾ ਵਾਸੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨ ਆਗੂ ਭੁਪਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਤੇ ਸਰਕਾਰ ਦੇ ਨੁਮਾਇੰਦੇ ਹਰ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ ਪ੍ਰੰਤੂ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੇ ਨੁਮਾਇੰਦਿਆਂ ਨੂੰ ਇਸ ਦਾ ਹਮ ਆ ਜਾ ਭੁਗਤਣਾ ਪਵੇਗਾ। ਨਗਰ ਕੌਂਸਲ ਦੀ ਪ੍ਰਧਾਨ ਆਸਾ ਰਾਣੀ ਨੇ ਮਹੱਲਾ ਵਾਸੀਆਂ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕਿਸੇ ਨਾਲ ਵੀ ਧੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਜ਼ਮੀਨ ’ਤੇ ਡੰਪ ਬਣਾਇਆ ਜਾ ਰਿਹਾ ਹੈ, ਉਹ ਨਗਰ ਕੌਂਸਲ ਦੀ ਆਪਣੀ ਜ਼ਮੀਨ ਹੈ। ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦੇ ਹੱਲ ਲਈ ਆਰਜ਼ੀ ਡੰਪ ਬਣਾਇਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਹੱਲਾ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ।