ਪਟਿਆਲਾ ’ਚ ਜੈਇੰਦਰ ਕੌਰ ਦੀ ਅਗਵਾਈ ’ਚ ਪ੍ਰਦਰਸ਼ਨ/ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਨੂੰ ਲੈ ਕੇ ਮੰਗੀ ਕਾਰਵਾਈ/ ਸਬੰਧਤ ਮੰਤਰੀ ਖਿਲਾਫ ਪਰਚਾ ਦਰਜ ਕਰਨ ਦੀ ਮੰਗ

0
3

 

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਭਾਜਪਾ ਵੱਲੋਂ ਪਟਿਆਲਾ ਵਿਖੇ ਜੈਇੰਦਰ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਜੈ ਇੰਦਰ ਕੌਰ ਨੇ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਸਵਾਲ ਪੁੱਛਣ ਵਾਲਿਆਂ ਨੂੰ ਲਾਠੀਚਾਰਜ ਅਤੇ ਮੌਤ ਮਿਲ ਰਹੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਦੀ ਮੌਤ ਲਈ ਵਿੱਤ ਮੰਤਰੀ ਹਰਪਾਲ ਚੀਮਾ ’ਤੇ ਗੰਭੀਰ ਦੋਸ਼ ਲਗਾਉਂਦਿਆਂ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਨ ਅਤੇ ਅਸਤੀਫ਼ੇ ਦੀ ਮੰਗ ਕੀਤੀ।
ਇਸ ਦੇ ਨਾਲ ਹੀ ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿੱਚ ਵੀ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਗਏ। ਭਾਜਪਾ ਆਗੂ ਨੇ ਕਿਹਾ ਕਿ ਗੁਲਜ਼ਾਰ ਸਿੰਘ ਅਤੇ ਮੋਹਨਜੀਤ ਸਿੰਘ ਦੇ ਮਾਮਲਿਆਂ ਵਿੱਚ ਇਨਸਾਫ਼ ਮਿਲਣ ਤੱਕ ਭਾਜਪਾ ਆਪਣਾ ਸੰਘਰਸ਼ ਜਾਰੀ ਰੱਖੇਗੀ।

LEAVE A REPLY

Please enter your comment!
Please enter your name here