ਪੰਜਾਬ ਪੀੜਤ ਪਰਿਵਾਰ ਨੂੰ ਮਿਲੇ ਐਸਸੀ ਕਮਿਸ਼ਨ ਚੇਅਰਮੈਨ/ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਦਿੱਤਾ ਭਰੋਸਾ/ ਪ੍ਰਸ਼ਾਸਨ ’ਤੇ ਪਰਿਵਾਰ ਨੂੰ ਡਰਾਉਣ ਧਮਕਾਉਣ ਦੇ ਇਲਜ਼ਾਮ By admin - September 10, 2026 0 2 Facebook Twitter Pinterest WhatsApp ਐਸ.ਸੀ. ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਬਾਨਾ ਅੱਜ ਸੰਗਰੂਰ ਦੇ ਪਿੰਡ ਸ਼ੇਰੋਂ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਕਮਿਸ਼ਨ ਚੇਅਰਮੈਨ ਨੇ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਮੀਡੀਆ ਨਾਲ ਗੱਲਬਾਤ ਦੌਰਾਨ ਕਮਿਸ਼ਨ ਚੇਅਰਮੈਨ ਨੇ ਕਿਹਾ ਕਿ ਪਰਿਵਾਰ ਡੂੰਘੇ ਸਦਮੇ ਵਿਚ ਹੈ ਅਤੇ ਪਰਿਵਾਰ ਲਗਾਤਾਰ ਡਰਾਇਆ ਅਤੇ ਧਮਕਾਇਆ ਜਾ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸਨੂੰ ਆਪਣੀ ਜਾਨ ਦੇਣੀ ਪਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਪਰਿਵਾਰ ਨੂੰ ਇਨਸਾਫ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਨਸ਼ਿਆਂ ਖਿਲਾਫ ਲੜਨ ਵਾਲੇ ਨੌਜਵਾਨਾਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਅਤੇ ਅਣਗਹਿਲੀ ਵਰਤਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਕਮਿਸ਼ਨ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ। ਗੁਲਜ਼ਾਰ ਸਿੰਘ ਬਾਰ-ਬਾਰ ਨਸ਼ੇ ਦੇ ਖਿਲਾਫ ਆਵਾਜ਼ ਉਠਾ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਡਰਾਇਆ ਧਮਕਾਇਆ ਗਿਆ ਅਤੇ ਉਨ੍ਹਾਂ ਨੇ ਆਪਣੀ ਜਾਨ ਗਵਾ ਦਿੱਤੀ। ਪਰਿਵਾਰ ਦਾ ਇੱਕ ਹੀ ਸਹਾਰਾ ਸੀ ਜੋ ਚਲਾ ਗਿਆ। ਅਸੀਂ ਆਸ਼ਵਾਸਨ ਦਿੱਤਾ ਹੈ ਕਿ ਜੋ ਵੀ ਉਨ੍ਹਾਂ ਦੀਆਂ ਮੰਗਾਂ ਹਨ ਉਹ ਪੂਰੀਆਂ ਹੋਣਗੀਆਂ ਅਤੇ ਜਿਨ੍ਹਾਂ ਨੇ ਵੀ ਧਮਕਾਇਆ ਹੈ ਜਾਂ ਧੱਕੇ ਨਾਲ ਸਸਕਾਰ ਕਰਵਾਇਆ ਹੈ, ਉਨ੍ਹਾਂ ਖਿਲਾਫ ਆਯੋਗ ਸਖ਼ਤ ਕਾਰਵਾਈ ਕਰੇਗਾ।