ਫਤਹਿਗੜ੍ਹ ਦੇ ਬਲਾਕ ਖੇੜਾ ਨੂੰ ਵਿਧਾਇਕ ਰਾਏ ਦਾ ਤੋਹਫਾ/ ਖੇੜਾ ਤੋਂ ਨਰੈਣਗੜ੍ਹ ਤਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ/ ਪੌਣੇ 4 ਕਰੋੜ ਨਾਲ ਬਣੇਗੀ ਸਵਾ-4 ਕਿਲੋਮੀਟਰ ਲੰਮੀ ਸੜਕ

0
2

ਫਤਿਹਗੜ੍ਹ ਸਾਹਿਬ ਤੋਂ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬਲਾਕ ਖੇੜਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਵਿਧਾਇਕ ਨੇ ਬਲਾਕ ਖੇੜਾਂ ਅਧੀਨ ਆਉਂਦੀ ਖੇੜਾ ਤੋਂ ਨਰੈਣਗੜ੍ਹ ਤੱਕ ਬਣਨ ਵਾਲੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਹ ਸੜਕ 4.10 ਕਿਲੋਮੀਟਰ ਲੰਮੀ ਅਤੇ 18 ਫੁੱਟ ਚੌੜੀ ਬਣਾਈ ਜਾਵੇਗੀ, ਜਿਸ ‘ਤੇ 3 ਕਰੋੜ 74 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ, ਅਗਲੇ 5 ਸਾਲਾਂ ਦੀ ਮੁਰੰਮਤ ਲਈ 19.30 ਲੱਖ ਰੁਪਏ ਦਾ ਵਿਸ਼ੇਸ਼ ਬਜਟ ਵੀ ਰੱਖਿਆ ਗਿਆ ਹੈ।
ਵਿਧਾਇਕ ਰਾਏ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਖੇਤਰ ਦੇ ਦਰਜਨ ਤੋਂ ਵੱਧ ਪਿੰਡਾਂ ਦੇ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਸਾਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਆਉਣ ਵਾਲੀਆਂ ਸੰਗਤਾਂ ਦੀ ਸੁਵਿਧਾ ਲਈ ਵੀ ਇਹ ਰੂਟ ਕਾਫੀ ਲਾਹੇਵੰਦ ਸਾਬਤ ਹੋਵੇਗਾ।
ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਵਿਧਾਇਕ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਲਗਭਗ 10 ਹਜ਼ਾਰ ਕਰੋੜ ਰੁਪਏ ਦਾ ਆਰ.ਡੀ.ਐਫ. ਫੰਡ ਰੋਕਿਆ ਗਿਆ ਹੈ, ਜਿਸ ਦਾ ਮਕਸਦ ਸੂਬੇ ਦੇ ਵਿਕਾਸ ਨੂੰ ਠੱਲ੍ਹ ਪਾਉਣਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਦੀਆਂ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀਜੇਪੀ ਆਗੂਆਂ ਤੋਂ ਪੰਜਾਬ ਦੇ ਰੋਕੇ ਗਏ ਫੰਡਾਂ ਦਾ ਹਿਸਾਬ ਜ਼ਰੂਰ ਮੰਗਣ।

LEAVE A REPLY

Please enter your comment!
Please enter your name here