ਨੰਗਲ ਸ਼ਹਿਰ ’ਚ ਸਫਾਈ ਤੇ ਵਿਕਾਸ ਕੰਮ ਜਾਰੀ/ ਕੈਬਨਿਟ ਮੰਤਰੀ ਬੈਂਸ ਵੱਲੋਂ ਪਿੰਡ ਬਰਮਲੇ ’ਚ ਨਵੇਂ ਟਿਊਬਵੈੱਲ ਦਾ ਉਦਘਾਟਨ

0
5

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਸ਼ਹਿਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਦਾ ਰੋਜ਼ਾਨਾ ਖੁਦ ਜਾਇਜ਼ਾ ਲਿਆ ਜਾ ਰਿਹਾ ਹੈ। ਉਹ ਲਗਾਤਾਰ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਹਿਰ ਹਰ ਹਿੱਸੇ ਵਿਚ ਗੰਦਗੀ ਦਾ ਪੂਰੀ ਤਰ੍ਹਾਂ ਸਫਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
ਮੀਡੀਆ ਨਾਲ ਗੱਲਬਾਤ ਦੌਰਾਨ ਹਰਜੋਤ ਬੈਂਸ ਨੇ ਕਿਹਾ ਕਿ ਨੰਗਲ ਦੇ ਹਰ ਵਾਰਡ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਰਹਿਣਯੋਗ ਬਣਾਉਣਾ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਫਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਲਗਾਤਾਰ ਫੀਲਡ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਫਾਈ ਮੁਹਿੰਮ ਦਾ ਮਕਸਦ ਸਿਰਫ਼ ਕੁਝ ਦਿਨਾਂ ਲਈ ਸਫਾਈ ਕਰਨਾ ਨਹੀਂ, ਸਗੋਂ ਅਜਿਹੀ ਵਿਵਸਥਾ ਕਾਇਮ ਕਰਨੀ ਹੈ ਜਿਸ ਨਾਲ ਸ਼ਹਿਰ ਵਿੱਚ ਨਿਰੰਤਰ ਸਫਾਈ ਯਕੀਨੀ ਬਣੀ ਰਹੇ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਘਰਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਜਿੱਥੇ ਵੀ ਕੂੜਾ-ਕਰਕਟ, ਗੰਦਗੀ, ਨਿਕਾਸੀ ਜਾਂ ਹੋਰ ਸਫਾਈ ਸਬੰਧੀ ਸਮੱਸਿਆ ਸਾਹਮਣੇ ਆਉਂਦੀ ਹੈ, ਉਸ ਨੂੰ ਮੌਕੇ ’ਤੇ ਹੀ ਨੋਟ ਕਰਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਇਸ ਲਈ ਪ੍ਰਸ਼ਾਸਨ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚ ਕੇ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।
ਨੰਗਲ ਦੇ ਵਾਰਡ ਨੰਬਰ ਇੱਕ ਵਿੱਚ ਪਿੰਡ ਬਰਮਲੇ ਦੇ ਵਸਨੀਕਾਂ ਨੂੰ ਪਾਣੀ ਦੀ ਸਮੱਸਿਆ ਤੋਂ ਪਿਛਲੇ ਕਈ ਸਾਲਾਂ ਤੋਂ ਦੋ ਚਾਰ ਹੋਣਾ ਪੈਂਦਾ ਸੀ। ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਹਮੇਸ਼ਾ ਪਿੰਡ ਬਰਮਲੇ ਵਿੱਚ ਪਾਣੀ ਦੇ ਟੈਂਕਰ ਮੰਗਵਾਏ ਜਾਂਦੇ ਸਨ ਤੇ ਇਹਨਾਂ ਦੇ ਦੁਆਰਾ ਹੀ ਘਰਾਂ ਵਿੱਚ ਪਾਣੀ ਸਪਲਾਈ ਕੀਤਾ ਜਾਂਦਾ ਸੀ ਜਿਸ ਨੂੰ ਦੇਖਦਿਆਂ ਹੋਇਆ ਅੱਜ ਸਾਢੇ ਚਾਰ ਲੱਖ ਦੀ ਲਾਗਤ ਨਾਲ ਨਵੇਂ ਟਿਊਬਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਹੁੰਚੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹਨਾਂ ਦਾ ਪਹਿਲਾਂ ਕੰਮ ਸੀ ਕਿ ਪਿਡ ਬਰਮਲੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨਾ ਹੁਣ ਇਸ ਟਿਊਬਲ ਨੂੰ ਚਾਲੂ ਕਰ ਘਰਾਂ ਵਿੱਚ ਪਾਣੀ ਪਹੁੰਚਦਾ ਕਰ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਪਿੰਡ ਦੇ ਲੋਕ ਕਾਫੀ ਖੁਸ਼ ਨਜ਼ਰ ਆਏ ਇਸ ਮੌਕੇ ਉਨਾਂ ਨੇ ਮੰਤਰੀ ਬੈਂਸ ਦਾ ਧੰਨਵਾਦ ਵੀ ਕੀਤਾ।

LEAVE A REPLY

Please enter your comment!
Please enter your name here