ਪੰਜਾਬ ਬੁਢਲਾਡਾ ਡੀਪੂ ਅੱਗੇ ਪੀਆਰਟੀਸੀ ਕਾਮਿਆਂ ਦੀ ਗੇਟ ਰੈਲੀ/ ਪੰਜਾਬ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ/ ਮੰਗਾਂ ਮੰਨਣ ਤੇ ਜੇਲ੍ਹ ਡੱਕੇ ਮੁਲਾਜ਼ਮ ਰਿਹਾਅ ਕਰਨ ਦੀ ਮੰਗ By admin - September 11, 2026 0 2 Facebook Twitter Pinterest WhatsApp ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਅੰਦਰ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਇਸੇ ਤਹਿਤ ਅੱਜ ਮਾਨਸਾ ਦੇ ਬੁਢਲਾਡਾ ਡੀਪੂ ਦੇ ਬਾਹਰ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ ਅਤੇ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮ ਯੂਨੀਅਨ ਦੇ ਆਗੂ ਰਮਨਦੀਪ ਸਿੰਘ ਅਤੇ ਸਤਪਾਲ ਸਿੰਘ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਹੈ ਪਰ ਸਰਕਾਰ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਦੇ ਆਗੂਆਂ ਨੂੰ ਜੇਲ੍ਹਾਂ ਅੰਦਰ ਡੱਕ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਨਾਜਾਇਜ਼ ਪਰਚੇ ਰੱਦ ਕਰ ਕੇ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਪੀਆਰਟੀਸੀ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਬੱਸਾਂ ਦੇ ਵਿੱਚ ਵਾਧਾ ਕੀਤਾ ਜਾਵੇ। ਪਿਛਲੇ ਸਮੇਂ ਦੇ ਦੌਰਾਨ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਤੇ ਦਰਜ ਕੀਤੇ ਗਏ ਮਾਮਲੇ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਈ ਮੁਲਾਜ਼ਮ ਅਜੇ ਵੀ ਜੇਲਾਂ ਦੇ ਵਿੱਚ ਨੇ, ਜਿਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ ਵੱਡਾ ਅੰਦੋਲਨ ਕਰਨ ਦੇ ਲਈ ਮਜਬੂਰ ਹੋਣਗੇ।