ਪੰਜਾਬ ਅੰਮ੍ਰਿਤਸਰ ਪਿੰਗਲਵਾੜਾ ਦੇ ਰਮੇਸ਼ ਦਾ ਵਿਦੇਸ਼ ’ਚ ਕਮਾਲ/ ਹਾਂਗਕਾਂਗ ’ਚ ਸਪੈਸ਼ਲ ਓਲੰਪਿਕਸ ’ਚ ਜਿੱਤੇ ਦੋ ਗੋਲਡ ਮੈਡਲ/ ਪਰਿਵਾਰ ਵੱਲੋਂ ਛੱਡੇ ਰਮੇਸ਼ ਦੀ ਪਿੰਗਲਵਾੜਾ ਨੇ ਕੀਤੀ ਸੀ ਸੰਭਾਲ By admin - September 11, 2026 0 2 Facebook Twitter Pinterest WhatsApp ਅੰਮ੍ਰਿਤਸਰ ਦੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ਵਿਖੇ ਕਰਵਾਈ ਗਈ ਸਪੈਸ਼ਲ ਉਲੰਪਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਗੋਲਡ ਮੈਡਲ ਜਿੱਤ ਕੇ ਪਿੰਗਲਵਾੜਾ ਸੰਸਥਾ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਦੋ ਗੋਲਡ ਮੈਡਲ ਜਿੱਤ ਕੇ ਅੰਮ੍ਰਿਤਸਰ ਪਰਤੇ ਰਮੇਸ਼ ਦਾ ਪਿੰਗਲਵਾੜਾ ਸੰਸਥਾ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੌਜੂਦ ਸਮਾਜ ਸੇਵੀ ਪਵਨ ਸ਼ਰਮਾ ਨੇ ਪਿੰਗਲਵਾੜਾ ਸੰਸਥਾ ਦੇ ਉਪਰਾਲੇ ਦੀ ਭਰਵੀ ਸ਼ਲਾਘਾ ਕੀਤੀ, ਜਿਸ ਨੇ ਪਰਿਵਾਰ ਦੇ ਠੁਕਰਾਏ ਰਮੇਸ਼ ਨੂੰ ਆਪਣੀ ਪਛਾਣ ਬਣਾਉਣ ਦਾ ਮੌਕਾ ਦਿੱਤਾ ਹੈ। ਦੱਸਣਯੋਗ ਹੈ ਕਿ ਰਮੇਸ਼ ਨੇ Single Competition ਵਿੱਚ ਚੌਥਾ ਸਥਾਨ ਹਾਸਲ ਕੀਤਾ, ਜਦਕਿ Double Competition ਅਤੇ Mixed Team Competition ਵਿੱਚ ਪਹਿਲਾ ਸਥਾਨ ਹਾਸਲ ਕਰਦਿਆਂ ਦੋ ਗੋਲਡ ਮੈਡਲ ਆਪਣੇ ਨਾਮ ਕੀਤੇ। ਦੋ ਗੋਲਡ ਮੈਡਲ ਜਿੱਤ ਕੇ ਅੰਮ੍ਰਿਤਸਰ ਪਰਤੇ ਰਮੇਸ਼ ਦਾ ਪਿੰਗਲਵਾੜਾ ਸੰਸਥਾ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਮਾਜ ਸੇਵੀਆਂ ਵੱਲੋਂ ਰਮੇਸ਼ ਦੀ ਇਸ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਪਿੰਗਲਵਾੜਾ ਸੰਸਥਾ ਦੀ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਰਮੇਸ਼ ਨੂੰ ਬਚਪਨ ਵਿੱਚ ਪਰਿਵਾਰ ਵੱਲੋਂ ਛੱਡ ਦਿੱਤਾ ਗਿਆ ਸੀ ਅਤੇ ਉਹ ਬੋਲਣ ਤੋਂ ਵੀ ਅਸਮਰੱਥ ਸੀ। ਪਿੰਗਲਵਾੜਾ ਸੰਸਥਾ ਨੇ ਉਸਨੂੰ ਆਪਣੇ ਨਾਲ ਜੋੜ ਕੇ ਉਸਦੀ ਦੇਖਭਾਲ ਕੀਤੀ ਅਤੇ ਪਾਲਣ-ਪੋਸ਼ਣ ਤੋਂ ਲੈ ਕੇ ਉਸਨੂੰ ਵਿਸ਼ੇਸ਼ ਸਿਖਲਾਈ ਦਿੱਤੀ। ਰਮੇਸ਼ ਨੇ ਮਿਹਨਤ ਅਤੇ ਸਿਖਲਾਈ ਦੇ ਦਮ ’ਤੇ ਬੌਲਿੰਗ ਵਿੱਚ ਆਪਣੀ ਪ੍ਰਤਿਭਾ ਨੂੰ ਨਿਖਾਰਿਆ ਅਤੇ ਅੱਜ ਅੰਤਰਰਾਸ਼ਟਰੀ ਪੱਧਰ ’ਤੇ ਦੋ ਗੋਲਡ ਮੈਡਲ ਜਿੱਤ ਕੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਇਸ ਮੌਕੇ SDM-2 ਅੰਮ੍ਰਿਤਸਰ ਗੁਰਮੰਦਰ ਸਿੰਘ ਨੇ ਵੀ ਰਮੇਸ਼ ਨਾਲ ਮੁਲਾਕਾਤ ਕਰਕੇ ਉਸਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਆਪਣੀ ਪ੍ਰਤਿਭਾ ਦੇ ਦਮ ’ਤੇ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਉੱਚਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਮੇਸ਼ਾ ਪਿੰਗਲਵਾੜਾ ਸੰਸਥਾ ਅਤੇ ਇਨ੍ਹਾਂ ਬੱਚਿਆਂ ਦੇ ਨਾਲ ਖੜ੍ਹਾ ਹੈ। ਉੱਥੇ ਹੀ ਸਮਾਜ ਸੇਵੀ ਪਵਨ ਸ਼ਰਮਾ ਨੇ ਪਿੰਗਲਵਾੜਾ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੂੰ ਸਮਾਜ ਜਾਂ ਪਰਿਵਾਰ ਵੱਲੋਂ ਠੁਕਰਾ ਦਿੱਤਾ ਜਾਂਦਾ ਹੈ, ਪਿੰਗਲਵਾੜਾ ਉਨ੍ਹਾਂ ਨੂੰ ਅਪਣਾ ਕੇ ਨਾ ਸਿਰਫ਼ ਉਨ੍ਹਾਂ ਦੀ ਦੇਖਭਾਲ ਕਰਦਾ ਹੈ, ਸਗੋਂ ਉਨ੍ਹਾਂ ਦੀ ਪ੍ਰਤਿਭਾ ਨੂੰ ਪਛਾਣ ਕੇ ਅੱਗੇ ਵਧਣ ਦਾ ਮੌਕਾ ਵੀ ਦਿੰਦਾ ਹੈ।ਰਮੇਸ਼ ਦੀ ਇਹ ਕਾਮਯਾਬੀ ਇਸ ਗੱਲ ਦੀ ਮਿਸਾਲ ਹੈ ਕਿ ਸਹੀ ਮੌਕਾ, ਮਿਹਨਤ ਅਤੇ ਹੌਸਲਾ ਮਿਲੇ ਤਾਂ ਵਿਸ਼ੇਸ਼ ਬੱਚੇ ਵੀ ਅੰਤਰਰਾਸ਼ਟਰੀ ਪੱਧਰ ’ਤੇ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਦੇ ਹਨ।