ਪੰਜਾਬ ਤਰਨ ਤਾਰਨ ਦੇ ਕਿਸਾਨਾਂ ਦਾ ਸਰਕਾਰ ਖਿਲਾਫ ਪ੍ਰਦਰਸ਼ਨ/ ਬਿਜਲੀ ਕੱਟਾਂ ਨੂੰ ਲੈ ਕੇ ਪ੍ਰਦਰਸ਼ਨ/ ਸਰਕਾਰ ਤੇ ਬਿਜਲੀ ਵਿਭਾਗ ਦੇ ਪੁਤਲੇ ਫੂਕਣਗੇ ਕਿਸਾਨ By admin - September 11, 2026 0 2 Facebook Twitter Pinterest WhatsApp ਤਰਨ ਤਾਰਨ ਜਿਲ੍ਹੇ ਅੰਦਰ ਲੋੜੀਂਦੀ ਬਿਜਲੀ ਨਾ ਮਿਲਣ ਦੇ ਚਲਦਿਆਂ ਕਿਸਾਨਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਰਟ ਬੁੱਢਾ ਨੇ ਪਿੰਡ ਦੁਬਲੀ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਸਰਕਾਰ ਖਿਲਾਫ ਸੰਘਰਸ਼ ਤੇਜ਼ ਕਰਨ ਬਾਰੇ ਵਿਚਾਰ ਚਰਚਾ ਹੋਈ। ਮੀਟਿੰਗ ਤੋਂ ਬਾਅਦ ਮਤਾ ਪਾਸ ਕਰ ਕੇ ਬਿਜਲੀ ਵਿਭਾਗ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਹੱਲ ਨਾ ਕੀਤਾ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦੇ ਹੋਏ ਸੂਬਾ ਜਨਰਲ ਸਕੱਤਰ ਸੁੱਚਾ ਸਿੰਘ ਲੱਧੂ ਅਤੇ ਸੂਬਾ ਵਿਰ ਸਕੱਤਰ ਸਾਹਿਬ ਸਿੰਘ ਸਭਰਾ ਅਤੇ ਹੋਰ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਜੇ ਜਲਦੀ ਬਿਜਲੀ ਦਾ ਸਰਕਾਰ ਵੱਲੋਂ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਡਾ ਸੰਘਰਸ਼ ਵੇਢੇਗੀ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਪੰਜ ਮੈਂਬਰੀ ਕਮੇਟੀ ਜਾ ਕੇ ਜ਼ਿਲ੍ਹਾ ਤਰਨ ਤਾਰਨ ਦੇ ਐਸਸੀ ਨੂੰ ਮਿਲੇਗੀ ਅਤੇ ਉਹਨਾਂ ਨੂੰ ਆਪਣੀਆਂ ਮੰਗਾਂ ਦੱਸੇਗਾ ਅਤੇ ਜੇਕਰ ਫਿਰ ਵੀ ਕੋਈ ਹੱਲ ਨਹੀਂ ਹੁੰਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਵੱਡੇ ਐਕਸ਼ਨ ਦੇ ਤੌਰ ਤੇ ਵਰਤਿਆ ਜਾਵੇਗਾ।