ਰੋਪੜ ’ਚ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲੇ/ 72 ਸਾਲ ਦੀ ਉਮਰ ’ਚ ਵੀ ਦੌੜ ਦਾ ਜਜ਼ਬਾ ਕਾਇਮ/ ਮੋਹਨ ਸਿੰਘ ਚਾਹਲ ਨੇ ਜਿੱਤੇ ਦੋ ਤਮਗੇ

0
3

‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਅਥਲੈਟਿਕਸ ਮੁਕਾਬਲਿਆਂ ਵਿੱਚ 70 ਸਾਲ ਤੋਂ ਉੱਪਰ ਉਮਰ ਵਰਗ ਦੇ ਖਿਡਾਰੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ। ਇਸੇ ਦੌਰਾਨ ਦਸ਼ਮੇਸ਼ ਨਗਰ, ਰੂਪਨਗਰ ਦੇ 72 ਸਾਲਾ ਮੋਹਨ ਸਿੰਘ ਚਾਹਲ ਨੇ ਅਥਲੈਟਿਕਸ ਦੀਆਂ ਦੌੜਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਮਹੱਤਵਪੂਰਨ ਪੁਜ਼ੀਸ਼ਨਾਂ ਹਾਸਲ ਕੀਤੀਆਂ।
ਮੋਹਨ ਸਿੰਘ ਚਾਹਲ ਨੇ 400 ਮੀਟਰ ਦੌੜ 2 ਮਿੰਟ 04 ਸੈਕਿੰਡ ਵਿੱਚ ਪੂਰੀ ਕਰਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ 800 ਮੀਟਰ ਦੌੜ 5 ਮਿੰਟ ਵਿੱਚ ਪੂਰੀ ਕਰਕੇ ਪਹਿਲਾ ਸਥਾਨ ਆਪਣੇ ਨਾਮ ਕੀਤਾ। ਉਨ੍ਹਾਂ ਦੀ ਇਹ ਪ੍ਰਾਪਤੀ ਖੇਡਾਂ ਪ੍ਰਤੀ ਉਨ੍ਹਾਂ ਦੀ ਲਗਨ, ਨਿਰੰਤਰ ਸਰੀਰਕ ਸਰਗਰਮੀ ਅਤੇ ਤੰਦਰੁਸਤ ਜੀਵਨ-ਸ਼ੈਲੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੋਹਨ ਸਿੰਘ ਚਾਹਲ ਨੇ ਦੱਸਿਆ ਕਿ ਉਹ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐੱਫ.ਸੀ.ਆਈ.) ਵਿੱਚ ਅਕਾਊਂਟ ਮੈਨੇਜਰ ਵਜੋਂ ਸੇਵਾਵਾਂ ਨਿਭਾਉਣ ਉਪਰੰਤ ਸਾਲ 2015 ਵਿੱਚ ਸੇਵਾਮੁਕਤ ਹੋਏ ਸਨ। ਸੇਵਾਮੁਕਤੀ ਤੋਂ ਬਾਅਦ ਵੀ ਉਨ੍ਹਾਂ ਨੇ ਆਪਣੇ ਜੀਵਨ ਵਿੱਚ ਸਰੀਰਕ ਸਰਗਰਮੀ ਅਤੇ ਸਿਹਤ ਨੂੰ ਅਹਿਮ ਸਥਾਨ ਦਿੱਤਾ ਹੋਇਆ ਹੈ।

LEAVE A REPLY

Please enter your comment!
Please enter your name here