ਪੰਜਾਬ ਗੁਰਦਾਸਪੁਰ ਦੇ ਧਾਰੀਵਾਲ ’ਚ ਵਿਆਹੁਤਾ ਵੱਲੋਂ ਖੁਦਕੁਸ਼ੀ/ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਨਹਿਰ ’ਚ ਮਾਰੀ ਛਾਲ/ ਪੇਕਾ ਪਰਿਵਾਰ ਨੇ ਮੰਗੀ ਕਾਰਵਾਈ By admin - September 12, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਧਾਰੀਵਾਲ ਵਿਖੇ ਵਿਆਹੁਤਾ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੇ ਪਰਵਾਰ ਨੇ ਸਹੁਰਾ ਪਰਿਵਾਰ ਖਿਲਾਫ ਗੰਭੀਰ ਇਲਜ਼ਾਮ ਲਾਉਂਦਿਆਂ ਇਨਸਾਫ ਮੰਗਿਆ ਹੈ। ਮ੍ਰਿਤਕਾ ਦੀ ਮਾਂ ਮੁਤਾਬਕ ਆਪਣੀ ਲੜਕੀ ਚੇਤਨਾ ਦਾ 8 ਮਹੀਨੇ ਪਹਿਲਾਂ ਵਿਆਹ ਕੀਤਾ ਸੀ ਪਰ ਸਹੁਰਾ ਪਰਿਵਾਰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਦੇ ਚਲਦਿਆਂ ਉਸ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੇ ਪਰਿਵਾਰ ਨੇ ਮ੍ਰਿਤਕਾ ਦੇ ਪਤੀ ਤੇ ਬਾਕੀ ਪਰਿਵਾਰ ਖਿਲਾਫ ਸਖਤ ਕਾਰਵਾਈ ਮੰਗੀ ਹੈ। ਜਾਣਕਾਰੀ ਮੁਤਾਬਕ 23 ਸਾਲਾ ਚੇਤਨਾ ਦਾ ਵਿਆਹ ਅੱਠ ਮਹੀਨੇ ਪਹਿਲਾਂ ਧਾਰੀਵਾਲ ਦੇ ਜਤਿਨ ਪੁਰੀ ਨਾਲ ਹੋਇਆ ਸੀ। ਲੜਕੀ ਦੀ ਮਾਂ ਪੂਨਮ ਪਤਨੀ ਸਵਰਗਵਾਸੀ ਵਿਕਾਸ ਭਨੋਟ ਵਾਸੀ ਕਾਦੀਆਂ ਦੇ ਦੱਸਣ ਮੁਤਾਬਕ ਸਹੁਰੇ ਪਰਿਵਾਰ ਲੜਕੀ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਜਿਸ ਦੇ ਚਲਦਿਆਂ ਅੱਜ ਲੜਕੀ ਨੇ ਉਨ੍ਹਾਂ ਨੂੰ ਬੁਲਾਇਆ ਸੀ ਪਰ ਇਸੇ ਦੌਰਾਨ ਵੀ ਲੜਕੀ ਨੂੰ ਮਾੜੇ ਬੋਲ ਬੋਲੇ ਗਏ ਜਿਸ ਤੋਂ ਦੁਖੀ ਹੋ ਕੇ ਉਸਨੇ ਆਤਮਹਤਿਆ ਕਰ ਲਈ ਹੈ। ਪੀੜਤ ਪਰਿਵਾਰ ਨੇ ਧਾਰੀਵਾਲ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਮੰਗਿਆ ਹੈ।