ਪੰਜਾਬ ਗੁਰਦਾਸਪੁਰ ’ਚ ਸਾਬਕਾ ਸਰਪੰਚ ਦੇ ਭਰਾ ਦੇ ਘਰ ’ਤੇ ਫਾਇਰਿੰਗ/ ਹਮਲਾਵਰ ਗੋਲੀਆਂ ਚਲਾ ਕੇ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਨੇ ਤਿੰਨ ਖੋਲ ਕੀਤੇ ਬਰਾਮਦ By admin - September 12, 2026 0 3 Facebook Twitter Pinterest WhatsApp ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਨਵਾਂ ਪਿੰਡ ਸਰਦਾਰਾਂ ਦਾ ਵਿੱਚ ਦੇਰ ਰਾਤ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਦੋ ਕਾਰਾਂ ਵਿਚ ਸਵਾਰ ਹੋ ਕੇ ਆਏ ਹਮਲਾਵਰ ਸਾਬਕਾ ਸਰਪੰਚ ਰਜਿੰਦਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਦੇ ਘਰ ’ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਪਰਿਵਾਰ ਮੁਤਾਬਕ ਹਮਲਾਵਰਾਂ ਨੇ ਪਹਿਲਾਂ ਗੋਲੀਆਂ ਚਲਾਈਆਂ ਅਤੇ ਫਿਰ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਖੋਲ੍ਹ ਬਰਾਮਦ ਕਰ ਕੇ ਜਾਂਚ ਆਰੰਭ ਦਿੱਤੀ ਹੈ। ਘਟਨਾ ਦੀ ਇੱਕ ਸੀਸੀ ਟੀਵੀ ਵੀ ਸਾਹਮਣੇ ਆਈ ਹੈ ਜਿਸ ਵਿੱਚ ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਦੋ ਗੱਡੀਆਂ ਤੇ ਜਾਂਦੇ ਹੋਏ ਦਿਖਾਈ ਦੇ ਰਹੇ ਹਨ। ਹਾਲਾਂਕਿ ਕੁਝ ਪਿੰਡ ਵਾਸੀ ਵੀ ਗੱਡੀਆਂ ਦੇ ਪਿੱਛੇ ਘਰੋਂ ਬਾਹਰ ਨਿਕਲਦੇ ਹਨ ਪਰ ਹਮਲਾਵਰਾਂ ਵਿਚੋਂ ਕਿਸੇ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ। ਦਾਆਵਾ ਕੀਤਾ ਜਾ ਰਿਹਾ ਹੈ ਕਿ ਹਮਲਾਵਰਾਂ ਵਿੱਚੋਂ ਕੁਝ ਦੀ ਪਹਿਚਾਨ ਕਰ ਲਈ ਗਈ ਹੈ ਤੇ ਉਹ ਨਜ਼ਦੀਕੀ ਪਿੰਡ ਦੇ ਹਨ। ਕੁਲਵਿੰਦਰ ਸਿੰਘ ਅਤੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਅਨੁਸਾਰ ਉਹਨਾਂ ਦੀ ਇਹਨਾਂ ਵਿਅਕਤੀਆਂ ਨਾਲ ਕਿਸੇ ਤਰ੍ਹਾਂ ਦੀ ਕੋਈ ਦੁਸ਼ਮਣੀ ਨਹੀਂ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਤੋਂ ਕੁਲਵਿੰਦਰ ਸਿੰਘ ਨੂੰ ਇੰਟਰਨੈਸ਼ਨਲ ਨੰਬਰਾਂ ਤੋਂ ਧਮਕੀ ਭਰੇ ਫੋਨ ਆ ਰਹੇ ਸਨ ਅਤੇ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਮੌਕੇ ਤੋਂ ਪੁਲਿਸ ਨੇ ਤਿੰਨ ਖੋਲ ਬਰਾਮਦ ਕੀਤੇ ਸਨ ਤੇ ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਅਦਿੱਤਿਆ ਮੁਤਾਬਕ ਮਾਮਲਾ ਪੁਲਿਸ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਮਾਮਲਾ ਨਿੱਜੀ ਰੰਜਿਸ਼ ਦਾ ਨਜ਼ਰ ਆ ਰਿਹਾ ਹੈ ਜਿਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।