ਪੰਜਾਬ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਪਹਿਲਾ ਪ੍ਰਕਾਸ਼ ਦਿਹਾੜਾ/ ਗੁਰਦੁਆਰਾ ਟੁੱਟੀ ਗੰਡੀ ਸਾਹਿਬ ਸਜਾਇਆ ਨਗਰ ਕੀਰਤਨ/ ਵੱਡੀ ਗਿਣਤੀ ਸੰਗਤਾਂ ਨੇ ਕੀਤੀ ਸ਼ਮੂਲੀਅਤ By admin - September 12, 2026 0 4 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਟੁੱਟੀ ਗੰਡੀ ਸਾਹਿਬ ਦੇ ਵਿੱਚ ਬੜੇ ਹੀ ਸ਼ਰਧਾ ਅਤੇ ਭਾਵ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਭਰ ਦੀਆਂ ਸੰਗਤਾਂ ਦੇ ਵੱਲੋਂ ਗੁਰਦੁਆਰਾ ਟੁੱਟੀ ਗੰਡੀ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਦੂਰੋਂ ਨੇੜਿਓਂ ਪਹੁੰਚੀ ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਾਮਲ ਹੋ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮਗਰੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਰਾਗੀ ਜਥੇ ਵੱਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀ ਆਮਦ ਦੇ ਚਲਦਿਆਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ।