ਗੁਰਦਾਸਪੁਰ ’ਚ ਵਿਆਹੁਤਾ ਨੇ ਨਹਿਰ ’ਚ ਮਾਰੀ ਛਾਲ/ ਬਲਾਕ ਕਾਹਨੂੰਵਾਨ ਦੇ ਪਿੰਡ ਰਾਜੂ ਬੇਲਾ ਦੀ ਘਟਨਾ/ ਗੋਤਾਖੋਰਾ ਦੀ ਮਦਦ ਨਾਲ ਕੀਤੀ ਜਾ ਰਹੀ ਭਾਲ

0
2

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਅਧੀਨ ਆਉਂਦੇ ਪਿੰਡ ਰਾਜੂ ਬੇਲਾ ਵਿਖੇ ਦੋ ਬੱਚਿਆਂ ਦੀ ਮਾਂ ਵੱਲੋਂ ਦਰਿਆ ਬਿਆਸ ਵਿੱਚ ਛਾਲ ਮਾਰਨ ਦੀ ਖਬਰ ਸਾਹਮਣੇ ਆਈ ਹੈ। ਮਹਿਲਾ ਦੀ ਪਛਾਣ ਪ੍ਰਭਜੋਤ ਕੌਰ ਪਤਨੀ ਗਰਨਾਮ ਸਿੰਘ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਪ੍ਰਭਜੋਤ ਕੌਰ ਸਵੇਰੇ 10 ਵਜੇ ਸਕੂਟੀ ਲੈ ਕੇ ਘਰੋਂ ਨਿਕਲੀ ਸੀ। ਬਾਦ ਵਿਚ ਉਸ ਨੇ ਬਿਆਸ ਦਰਿਆ ਦੇ ਪੁਲ ਤੇ ਸਕੂਟੀ ਖੜ੍ਹੀ ਕਰ ਕੇ ਦਰਿਆ ਵਿਚ ਛਾਲ ਮਾਰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਗੋਤਾਖੋਰਾ ਦੀ ਮਦਦ ਨਾਲ ਭਾਲ ਕੀਤੀ ਰਹੀ ਹੈ।
ਜਾਣਕਾਰੀ ਅਨੁਸਾਰ ਪ੍ਰਭਜੋਤ ਕੌਰ ਦਾ ਪਤੀ ਗੁਰਨਾਮ ਸਿੰਘ ਫੌਜ ਵਿੱਚ ਤਾਇਨਾਤ ਹੈ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਨੇੜਲੇ ਪੁਲਿਸ ਨਾਕੇ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਗਿਆ। ਇਸ ਦੇ ਨਾਲ ਹੀ ਪਿੰਡ ਰਾਜੂ ਬੇਲਾ ਵਿੱਚ ਵੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਅਤੇ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਸਾਬਕਾ ਸਰਪੰਚ ਭਗਵੰਤ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਕੌਰ ਦੀ ਭਾਲ ਲਈ ਹੁਸ਼ਿਆਰਪੁਰ ਤੋਂ ਗੋਤਾਖੋਰਾਂ ਦੀ ਟੀਮ ਵੀ ਪਹੁੰਚ ਰਹੀ ਹੈ। ਟੀਮ ਵੱਲੋਂ ਦਰਿਆ ਬਿਆਸ ਵਿੱਚ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਪ੍ਰਭਜੋਤ ਕੌਰ ਦੀ ਮਾਤਾ ਹਰਪ੍ਰੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਭਜੋਤ ਕੌਰ ਦਾ ਕਿਸੇ ਨਾਲ ਕੋਈ ਕਲੇਸ਼ ਜਾਂ ਮਨ-ਮੁਟਾਅ ਨਹੀਂ ਸੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਿਹਾ ਕਿ ਉਸ ਨੇ ਅਜਿਹਾ ਕਦਮ ਕਿਉਂ ਚੁੱਕਿਆ ਹੈ।

LEAVE A REPLY

Please enter your comment!
Please enter your name here