ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਆਤਿਸ਼ਬਾਜ਼ੀ/ ਫੁੱਲਾਂ ਨਾਲ ਹੋਈ ਸਜਾਵਟ, ਸੁੰਦਰ ਜਲੌ ਸਾਹਿਬ ਵੀ ਸਜਾਏ/ ਦੇਸ਼-ਵਿਦੇਸ਼ ਤੋਂ ਪਹੁੰਚੀ ਵੱਡੀ ਗਿਣਤੀ ਸੰਗਤ

0
3

 

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਐਸਜੀਪੀਸੀ ਵੱਲੋਂ ਅਲੌਕਿਕ ਦੀਪਮਾਲਾ ਅਤੇ ਆਤਸ਼ਬਾਜ਼ੀ ਕਰਵਾਈ ਗਈ। ਸ਼੍ਰੀ ਹਰਿਮੰਦਰ ਸਾਹਿਬ ਦੇ ਉੱਪਰ ਪਟਾਖਿਆਂ ਦੀਆਂ ਚਮਕਦਾਰ ਰੌਸ਼ਨੀਆਂ ਇੱਕ ਅਦਭੁਤ ਦ੍ਰਿਸ਼ ਪੇਸ਼ ਕਰ ਰਹੀਆਂ ਸਨ, ਜਿਸ ਦਾ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਆਨੰਦ ਮਾਣਿਆ। ਅਲੌਕਿਕ ਆਤਸ਼ਬਾਜ਼ੀ ਵੇਖਣ ਪਹੁੰਚੀ ਸੰਗਤ ਨੇ ਕਿਹਾ ਕਿ ਮਨਮੋਹਕ ਆਤਸ਼ਬਾਜ਼ੀ ਦਾ ਨਜ਼ਾਰਾ ਵੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਸਕੂਨ ਮਹਿਸੂਸ ਹੋਇਆ ਹੈ।

LEAVE A REPLY

Please enter your comment!
Please enter your name here