ਪੰਜਾਬ ਅੰਮ੍ਰਿਤਸਰ ਦੇ ਮਹਾਂ ਸਿੰਘ ਗੇਟ ਇਲਾਕੇ ’ਚ ਵੱਡਾ ਹਾਦਸਾ/ ਜਨਰੇਟਰ ਦੀ ਗੈਸ ਲੀਕ ਹੋਣ ਨਾਲ ਇਕ ਮੌਤ, 4 ਬਿਮਾਰ/ ਪੁਲਿਸ ਨੇ ਆਪਣੀ ਕਾਰਵਾਈ ਕੀਤੀ ਸ਼ੁਰੂ By admin - September 15, 2026 0 3 Facebook Twitter Pinterest WhatsApp ਅੰਮ੍ਰਿਤਸਰ ਦੇ ਮਹਾਂ ਸਿੰਘ ਗੇਟ ਇਲਾਕੇ ਵਿੱਚ ਉਸ ਵੇਲੇ ਮਾਹੌਲ ਦਹਿਸ਼ਤ ਵਾਲੇ ਬਣ ਗਏ ਜਦੋਂ ਅਚਾਨਕ ਸਿਹਤ ਵਿਗੜਣ ਕਾਰਨ ਇਕ ਜਣੇ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪੀੜਤ ਲੋਕਾਂ ਮੁਤਾਬਕ ਇਹ ਹਾਦਸਾ ਇੱਥੇ ਸਥਿਤ ਲਾਟਰੀ ਦੀ ਦੁਕਾਨ ਉਪਰ ਲੱਗੇ ਜਨਰੇਟਰ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਵਾਪਰਿਆ ਹੈ। ਹਾਦਸੇ ਵਿਚ ਮਰਨ ਵਾਲੇ ਵਿਅਕਤੀ ਦੀ ਪਛਾਣ 55 ਸਾਲਾ ਜੋਗਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗੈਸ ਲੀਕ ਹੋਣ ਸਮੇਂ ਪੰਜ ਲੋਕ ਖਾਣਾ ਖਾ ਰਹੇ ਸਨ। ਗੈਸ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਚਾਰੇ ਜਣੇ ਬੇਹੋਸ਼ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਜੋਗਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਬਾਕੀ ਚਾਰ ਲੋਕਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।