ਬਰਨਾਲਾ ਪਹੁੰਚੇ ਹਰਜੀਤ ਗਰੇਵਾਲ ਦਾ ਸਰਕਾਰ ਵੱਲ ਨਿਸ਼ਾਨਾ/ ਪੰਜਾਬੀਆਂ ਦੇ ਮੁੱਦੇ ਅਣਗੌਲਣ ਦੇ ਲਾਏ ਇਲਜ਼ਾਮ ਇਲਜ਼ਾਮ/ ਬਿਜਲੀ ਬਾਰੇ ਕੀਤੇ ਦਾਅਵੇ ਖੋਖਲੇ ਸਾਬਤ ਹੋਣ ਦਾ ਦਾਅਵਾ

0
5

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਅੱਜ ਆਪਣੀ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਬਰਨਾਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਘਰ ਜਾ ਕੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਤਿੱਖੇ ਹਮਲਾ ਕੀਤੇ। ਬਿਜਲੀ ਤੇ ਸਿੱਖਿਆ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਲੋੜੀਂਦੀ ਬਿਜਲੀ ਦੇਣ ਤੇ ਸਕੂਲਾਂ ਦੀ ਹਾਲਤ ਸੁਧਾਰਨ ਵਿਚ ਨਾਕਾਮ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਬਦਲਾਅ ਦੇ ਦਾਅਵੇ ਦੀ ਜ਼ਮੀਨੀ ਹਕੀਕਤ ਵੱਖਰੀ ਜਾਪਦੀ ਹੈ। ਮੀਟਿੰਗ ਦੌਰਾਨ, ਉਨ੍ਹਾਂ ਤੋਂ ਭਾਜਪਾ ਮੈਂਬਰਸ਼ਿਪ ਅਤੇ ਪਾਰਟੀ ਦੇ ਚੋਣਾਂ ਲੜਨ ਦੀਆਂ ਸੰਭਾਵਨਾਵਾਂ ਬਾਰੇ ਉਨ੍ਹਾਂ ਕਿਹਾ ਕਿ ਕੋਈ ਵੀ 5 ਰੁਪਏ ਦੀ ਮੈਂਬਰਸ਼ਿਪ ਫੀਸ ਦੇ ਕੇ ਪਾਰਟੀ ਦਾ ਮੈਂਬਰ ਬਣ ਸਕਦਾ ਹੈ ਅਤੇ ਆਪਣੀ ਰਾਜਨੀਤਿਕ ਤਿਆਰੀ ਸ਼ੁਰੂ ਕਰ ਸਕਦਾ ਹੈ।
ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੇ ਬਰਨਾਲਾ ਚੋਣ ਲੜਨ ਦੀ ਸੰਭਾਵਨਾ ਬਾਰੇ ਉਨ੍ਹਾਂ ਕਿਹਾ ਕਿ ਇਸ ਦਾ ਫੈਸਲਾ ਹਾਈ ਕਮਾਡ ਨੇ ਲੈਣਾ ਹੈ। ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਕੰਮ ਕਾਜ ਬਾਰੇ ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਲਗਭਗ 7,000 ਬਕਾਇਆ ਸ਼ਿਕਾਇਤਾਂ ਹਨ, ਜਿਨ੍ਹਾਂ ਦਾ ਦਾ ਆਉਣ ਵਾਲੇ ਸਮੇਂ ਵਿਚ ਹੱਲ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here