ਫਰੀਦਕੋਟ ’ਚ ਭਾਜਪਾ ਆਗੂਆਂ ਦੀ ਅਹਿਮ ਮੀਟਿੰਗ/ ਨਸ਼ਾ ਮੁਕਤੀ ਰੈਲੀ ਦੀਆਂ ਤਿਆਰੀਆਂ ਬਾਰੇ ਵਿਚਾਰ ਚਰਚਾ/ 24 ਤੋਂ 25 ਸਤੰਬਰ ਨੂੰ ਕੱਢੀ ਜਾਵੇਗੀ ਨਸ਼ਾ ਮੁਕਤ ਪੰਜਾਬ ਰੈਲੀ

0
3

ਬੀਜੇਪੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 24 ਅਤੇ 25 ਸਤੰਬਰ ਨੂੰ ਫ਼ਰੀਦਕੋਟ ਵਿਖੇ ‘ਨਸ਼ਾ ਮੁਕਤ ਪੰਜਾਬ ਰੈਲੀ’ ਕੱਢੀ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਭਾਜਪਾ ਦੇ ਜ਼ਿਲ੍ਹਾ ਪ੍ਰਭਾਰੀ ਸੰਬੋਧ ਵਰਮਾ ਨੇ ਰੈਲੀ ਦੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰੈਲੀ ਦੀ ਸਫਲਤਾ ਲਈ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਾਈਆਂ।
ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਨੇ ਦੱਸਿਆ ਕਿ ਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਦੇ ਨਾਲ ਹੀ ਰੈਲੀ ਦੌਰਾਨ ਵੱਖ-ਵੱਖ ਥਾਵਾਂ ’ਤੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਵੀ ਡਿਊਟੀਆਂ ਤੈਅ ਕੀਤੀਆਂ ਗਈਆਂ। ਮੀਟਿੰਗ ਦੌਰਾਨ ਪਾਰਟੀ ਦੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਨਿਯੁਕਤੀ ਪੱਤਰ ਵੀ ਸੌਂਪੇ ਗਏ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਭਾਜਪਾ ਦਾ ਮੁੱਖ ਸੰਕਲਪ ਅਤੇ ਅਹਿਮ ਜ਼ਿੰਮੇਵਾਰੀ ਹੈ, ਜਿਸ ਤਹਿਤ ਪਾਰਟੀ ਵੱਲੋਂ ਇਹ ਰੈਲੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here