ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਡਾ. ਦਲਜੀਤ ਚੀਮਾ/ ਪਾਰਟੀ ਵਰਕਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ/ ਮੀਰੀ ਪੀਰੀ ਖਾਲਸਾ ਯਾਤਰਾ ਤਿਆਰੀ ਦਾ ਲਿਆ ਜਾਇਜ਼ਾ

0
3

ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੀਰੀ ਪੀਰੀ ਖਾਲਸਾ ਮਾਰਚ ਦੇ ਆਖਰੀ ਪੜਾਅ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਸੰਬੋਧਨ ਵਿਚ ਡਾ. ਚੀਮਾ ਨੇ ਕਿਹਾ ਕਿ ਯਾਤਰਾ ਦੇ ਤੀਜੇ ਪੜਾਅ ਦਾ ਆਰੰਭ 17 ਸਤੰਤਰ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗਾ। ਬਿਜਲੀ ਕਿੱਲਤ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨਾ ਲੈਂਦਿਆਂ ਉਨ੍ਹਾਂ ਨੇ 16 ਸਤੰਬਰ ਤੋਂ ਬਿਜਲੀ ਗਰਿੱਡਾਂ ਤੇ ਸਰਕਾਰੀ ਦਫਤਰਾਂ ਅੱਗੇ ਧਰਨਿਆਂ ਦਾ ਐਲਾਨ ਵੀ ਕੀਤਾ।
ਡਾ. ਚੀਮਾ ਨੇ ਅੱਜ ਇੱਥੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਪਾਰਟੀ ਵਰਕਰਾਂ ਦੇ ਨਾਲ  ਮੀਰੀ ਪੀਰੀ ਖਾਲਸਾ ਮਾਰਚ ਦੇ ਅਖੀਰੀ ਪੜਾਅ ਦੀ ਸ਼ੁਰੂਆਤ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਨ ਲਈ ਪੁੱਜੇ ਸਨ। ਉਨ੍ਹਾਂ ਦੱਸਿਆ  ਕਿ ਕਿ 17 ਸਤੰਬਰ ਤੋਂ ਮੀਰੀ-ਪੀਰੀ ਖਾਲਸਾ ਯਾਤਰਾ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਕਲ ਆਗੂਆਂ ਅਤੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦਾ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਨ ਹੋਵੇਗਾ। ਉਨ੍ਹਾਂ ਅਨੁਸਾਰ ਯਾਤਰਾ ਦੌਰਾਨ ਜਾਤ-ਪਾਤ ਤੋਂ ਉੱਪਰ ਉੱਠਣ, ਭਾਈਚਾਰਕ ਸਾਂਝ ਮਜ਼ਬੂਤ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।
ਸੂਬੇ ਵਿੱਚ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦਾ ਜ਼ਿਕਰ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਨਵੇਂ ਥਰਮਲ ਪਲਾਂਟ ਸਥਾਪਤ ਕਰਕੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ ਸੀ, ਜਦਕਿ ਇਸ ਤੋਂ ਬਾਅਦ ਆਈਆਂ ਸਰਕਾਰਾਂ ਨੇ ਨਵੀਂ ਬਿਜਲੀ ਪੈਦਾ ਕਰਨ ਲਈ ਕੋਈ ਨਵਾਂ ਯੂਨਿਟ ਨਹੀਂ ਲਾਇਆ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੀ ਇੰਡਸਟਰੀ ਨੂੰ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਝੋਨੇ ਦੀ ਫ਼ਸਲ ਵੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੇ ਚੇਅਰਮੈਨ ਨੂੰ ਬਦਲਣਾ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਸਰਕਾਰ ਅਧਿਕਾਰੀਆਂ ਸਿਰ ਜ਼ਿੰਮੇਵਾਰੀ ਪਾ ਕੇ ਆਪਣੀ ਜਵਾਬਦੇਹੀ ਤੋਂ ਨਹੀਂ ਬਚ ਸਕਦੀ। ਉਨ੍ਹਾਂ ਐਲਾਨ ਕੀਤਾ ਕਿ ਬਿਜਲੀ ਸੰਕਟ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਸਤੰਬਰ ਨੂੰ ਸਵੇਰੇ 11 ਵਜੇ ਸਾਰੇ ਹਲਕਿਆਂ ਵਿੱਚ ਬਿਜਲੀ ਗ੍ਰਿਡਾਂ, ਡੀ.ਸੀ. ਅਤੇ ਐੱਸ.ਡੀ.ਐੱਮ. ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ।

LEAVE A REPLY

Please enter your comment!
Please enter your name here