ਪਟਿਆਲਾ ’ਚ ਅੰਬਾਲਾ ਪੁਲਿਸ ਨੂੰ ਪਈਆਂ ਭਾਜੜਾਂ/ ਛਾਪੇਮਾਰੀ ਦੌਰਾਨ ਮੁਲਜ਼ਮ ਨੇ ਚੁੱਕਿਆ ਤੇਜ਼ਧਾਰ ਦਾਤ/ ਲੁੱਟ ਖੋਹ ਮਾਮਲੇ ’ਚ ਗ੍ਰਿਫਤਾਰ ਕਰਨ ਪਹੁੰਚੀ ਸੀ ਪੁਲਿਸ

0
4

ਪਟਿਆਲਾ ਦੇ ਪੋਲੋ ਗਰਾਊਂਡ ਨੇੜੇ ਉਸ ਸਮੇਂ ਹੰਗਾਮੇ ਵਾਲੀ ਸਥਿਤੀ ਬਣ ਗਈ, ਜਦੋਂ ਅੰਬਾਲਾ ਪੁਲਿਸ ਲੁੱਟ-ਖੋਹ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ। ਇਸੇ ਦੌਰਾਨ ਮੁਲਜ਼ਮ ਨੇ ਤੇਜ਼ਧਾਰ ਹਥਿਆਰ ਚੁੱਕ ਲਿਆ ਜਿਸ ਤੋਂ ਬਾਅਦ ਪੁਲਿਸ ਨੂੰ ਭਾਜੜਾਂ ਪੈ ਗਈਆਂ। ਇਸ ਤੋਂ ਬਾਅਦ ਸਥਾਨਕ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ ਜਿਸ ਤੋਂ ਬਾਅਦ ਅੰਬਾਲਾ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਅੰਬਾਲਾ ਪੁਲਿਸ ਪਟਿਆਲਾ ਵਿੱਚ ਇਸ ਵਿਅਕਤੀ ਦੀ ਭਾਲ ਕਰ ਰਹੀ ਸੀ। ਆਖ਼ਰਕਾਰ ਜਦੋਂ ਪੁਲਿਸ ਨੂੰ ਮੁਲਜ਼ਮ ਪੋਲੋ ਗਰਾਊਂਡ ਨੇੜੇ ਮਿਲਿਆ, ਜਿਸ ਨੂੰ ਪੁਲਿਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਤਾਬਕ ਮੁਲਜ਼ਮ ਨੇ ਆਪਣੇ ਹੱਥ ਵਿੱਚ ਤੇਜ਼ਧਾਰ ਦਾਤ ਚੁੱਕ ਲਿਆ, ਜਿਸ ਤੋਂ ਬਾਅਦ ਮੌਕੇ ’ਤੇ ਭਾਜੜਾਂ ਪੈ ਗਈਆਂ। ਮੌਕੇ ’ਤੇ ਪਟਿਆਲਾ ਪੁਲਿਸ ਦੀ ਆਫਿਸਰ ਕਲੋਨੀ ਚੌਕੀ ਦੀ ਟੀਮ ਵੀ ਪਹੁੰਚੀ ਅਤੇ ਅੰਬਾਲਾ ਪੁਲਿਸ ਦੀ ਮਦਦ ਨਾਲ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਹੁਣ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here