ਚੰਡੀਗੜ੍ਹ ’ਚ ਕਾਂਗਰਸ ਦਾ ਇਨਸਾਫ਼ ਲਈ ਰੋਸ ਮਾਰਚ/ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਜਾਂਦਿਆਂ ਨੂੰ ਰੋਕਿਆ/ ਪੁਲਿਸ ਨੇ ਹਿਰਾਸਤ ’ਚ ਲਏ ਕਈ ਆਗੂ

0
4

ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵੱਲੋਂ ਗੁਰਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਰੋਸ ਮਾਰਚ ਕੱਢਿਆ ਗਿਆ। ਪਾਰਟੀ ਦੇ ਨਵ-ਨਿਯੁਕਤ ਪੰਜਾਬ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ ਵੱਲ ਰੋਸ ਮਾਰਚ ਕੱਢਿਆ ਗਿਆ, ਜਿਸ ਨੂੰ ਪੁਲਿਸ ਨੇ ਬੈਰੀਕੇਡਿੰਗ ਲਗਾ ਕੇ ਰੋਕ ਲਿਆ। ਇਸ ਦੌਰਾਨ ਕਾਂਗਰਸੀਆਂ ਉਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਪੁਲਿਸ ਨੇ ਕਈ ਕਾਂਗਰਸੀ ਆਗੂ ਹਿਰਾਸਤ ਵਿਚ ਲੈ ਲਏ।
ਹਿਰਾਸਤ ਵਿਚ ਲਏ ਗਏ ਆਗੂਆਂ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਹਨ। ਦੱਸ ਦਈਏ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰਬੰਜਾਰਾ ਵਿਖੇ ਗੁਲਜ਼ਾਰ ਸਿੰਘ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ, ਜਿਸ ਲਈ ਵਿੱਤ ਮੰਤਰੀ ਚੀਮਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਜਿਸ ਦੇ ਚਲਦਿਆਂ ਕਾਂਗਰਸ ਵੱਲੋਂ ਵਿੱਤ ਮੰਤਰੀ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਨੂੰ ਲੈ ਕੇ ਕਾਂਗਰਸ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ ਵੱਲ ਰੋਸ ਮਾਰਚ ਕੱਢਿਆ ਜਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਰਸਤੇ ਵਿਚ ਰੋਕ ਲਿਆ।

LEAVE A REPLY

Please enter your comment!
Please enter your name here