ਪੰਜਾਬ ਅਕਾਲੀ ਆਗੂ ਬ੍ਰਹਮਪੁਰਾ ਦਾ ਸੁਖਬੀਰ ਬਾਦਲ ਵੱਲ ਨਿਸ਼ਾਨਾ/ ਪਾਰਟੀ ’ਚੋਂ ਕੱਢੇ ਜਾਣ ਨੂੰ ਲੈ ਕੇ ਚੁੱਕੇ ਵੱਡੇ ਸਵਾਲ/ ਕਿਹਾ, ਨਸ਼ਿਆਂ ਖਿਲਾਫ਼ ਬੋਲਣ ਬਦਲੇ ਹੋਈ ਹੈ ਕਾਰਵਾਈ By admin - September 16, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਖਿਲਾਫ ਵੱਡਾ ਐਕਸ਼ਨ ਲੈਂਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮਾਂ ਤਹਿਤ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਉੱਥੇ ਹੀ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਬ੍ਰਹਮਪੁਰਾ ਨੇ ਦੋਸ਼ ਲਗਾਇਆ ਕਿ ਉਹ ਨਸ਼ਿਆਂ ਖਿਲਾਫ ਆਵਾਜ਼ ਚੁੱਕਦੇ ਰਹੇ ਹਨ, ਜਿਸ ਦੇ ਚਲਦਿਆਂ ਇਹ ਕਾਰਵਾਈ ਹੋਈ ਹੈ। ਉਸ ਨੇ ਕਿਹਾ ਕਿ ਪਾਰਟੀ ਵੱਲੋਂ ਨਸ਼ਿਆਂ ਨਾਲ ਜੁੜੇ ਲੋਕਾਂ ਨੂੰ ਟਿਕਟਾਂ ਨਿਵਾਜਿਆ ਜਾ ਰਿਹਾ ਹੈ, ਜਦਕਿ ਨਸ਼ੇ ਖਿਲਾਫ ਬੋਲਣ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾ ਰਿਹਾ ਹੈ, ਜੋ ਸਹੀ ਨਹੀਂ ਹੈ। ਬ੍ਰਹਮਪੁਰਾ ਨੇ ਇਹ ਵੀ ਦੋਸ਼ ਲਗਾਇਆ ਕਿ ਜਿਨ੍ਹਾਂ ਵਿਅਕਤੀਆਂ ਖਿਲਾਫ ਨਸ਼ਿਆਂ ਨਾਲ ਸਬੰਧਤ ਮਾਮਲੇ ਦਰਜ ਹਨ, ਉਨ੍ਹਾਂ ਨੂੰ ਪਾਰਟੀ ਵੱਲੋਂ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਹਾਲਾਂਕਿ, ਇਨ੍ਹਾਂ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਜਾਂ ਸੁਖਬੀਰ ਸਿੰਘ ਬਾਦਲ ਦਾ ਪੱਖ ਵੀ ਸਾਹਮਣੇ ਆਉਣਾ ਬਾਕੀ ਹੈ। ਹੁਣ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਇਸ ਕਾਰਵਾਈ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।