ਹੁਸ਼ਿਆਰਪੁਰ ’ਚ ਡਾ. ਅੰਬੇਡਕਰ ਦੀ ਮੂਰਤੀ ਤੋੜਣ ਦਾ ਮਾਮਲਾ/ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸਖਤ ਨਿੰਦਾ/ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ

0
3

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਦੇ ਮੁੱਦੇ ਤੇ ਸਿਆਸਤ ਗਰਮਾ ਗਈ ਹੈ। ਇਸ ਘਟਨਾ ਨੂੰ ਲੈ ਕੇ ਜਿੱਥੇ ਲੋਕਾਂ ਅੰਦਰ ਭਾਰੀ ਗੁੱਸਾ ਤੇ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਸਖਤ ਰੁਖ ਅਪਨਾਇਆ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਬਿਆਨ ਜਾਰੀ ਕਰਦਿਆਂ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਵਾਸੀਆਂ ਨੂੰ ਦੋਸ਼ਆਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਲੋਕ ਪੰਜਾਬ ਦੇ ਅਮਨ-ਕਾਨੂੰਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵਿਚ ਹਨ ਪਰ ਪੰਜਾਬ ਸਰਕਾਰ ਅਜਿਹੇ ਲੋਕਾਂ ਨੂੰ ਬਖਸ਼ੇਗੀ ਨਹੀਂ ਅਤੇ ਦੋਸ਼ੀਆਂ ਦੀ ਨਿਸ਼ਾਨਦੇਹੀ ਕਰ ਕੇ ਸਖਤ ਐਕਸ਼ਨ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਇੱਥੇ ਸਕੂਲ ਦੇ ਬਾਹਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਸਥਾਪਿਤ ਕੀਤੀ ਹੋਈ ਹੈ, ਜਿਸ ਦੀ ਕੁੱਝ ਅਣਪਛਾਤੇ ਲੋਕਾਂ ਵੱਲੋਂ ਭੰਨ ਤੋੜ ਕੀਤੀ ਗਈ ਹੈ। ਸ਼ਰਾਰਤੀਆਂ ਨੇ ਬਾਬਾ ਸਾਹਿਬ ਦੀ ਪਾਰਲੀਮੈਂਟ ਵੱਲ ਨੂੰ ਕੀਤੀ ਹੋਈ ਉਂਗਲ ਤੋੜ ਦਿੱਤੀ ਗਈ ਹੈ ਅਤੇ ਚਸ਼ਮੇ ਦੀ ਵੀ ਭੰਨ ਤੋੜ ਕੀਤੀ ਹੋਈ ਹੈ ਅਤੇ ਕੰਨ ਵੀ ਟੁੱਟਾ ਹੋਇਆ ਹੈ। ਮੂਰਤੀ ਦੇ ਨੇੜੇ ਜਾਣ ਤੇ ਇੰਝ ਪਤਾ ਲੱਗਦਾ ਹੈ ਜਿਵੇਂ ਅਣਪਛਾਤੇ ਵਿਅਕਤੀਆਂ ਨੇ ਉਹਨਾਂ ਦੀ ਮੂਰਤੀ ਤੇ ਪੱਥਰ ਮਾਰੇ ਹੋਏ ਹਨ ਅਤੇ ਮੂਰਤੀ ਦੇ ਆਸ ਪਾਸ ਕਈ ਪੱਥਰ ਖਿਲਰੇ ਹੋਏ ਸਨ। ਇਸ ਘਟਨਾ ਤੋਂ ਬਾਅਦ ਦਲਿਤ ਜਥੇਬੰਦੀਆਂ ਵਿੱਚ ਕਾਫੀ ਰੋਸ ਪੈਦਾ ਹੋ ਗਿਆ ਹੈ।

LEAVE A REPLY

Please enter your comment!
Please enter your name here