ਪੰਜਾਬ ਫਗਵਾੜਾ ਪੁਲਿਸ ਦੀ ਬਜ਼ਾਰਾਂ ਅੰਦਰ ਸਖਤੀ/ ਈ-ਰਿਕਸ਼ਾ ਚਾਲਕਾਂ ਦੇ ਕੱਟੇ ਚੱਲਾਨ/ ਨਿਯਮ ਤੋੜਣ ਵਾਲਿਆਂ ਨੂੰ ਹੋਰ ਸਖਤੀ ਦੀ ਚਿਤਾਵਨੀ By admin - September 18, 2026 0 2 Facebook Twitter Pinterest WhatsApp ਫਗਵਾੜਾ ਪੁਲਿਸ ਨੇ ਸ਼ਹਿਰ ਦੇ ਭੀੜ ਭਾੜ ਵਾਲੇ ਬਾਜ਼ਾਰਾਂ ਅੰਦਰ ਟਰੈਫਿਕ ਜਾਮ ਰੋਕਣ ਲਈ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਟਰੈਫਿਕ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਆਵਾਜਾਈ ਨਿਯਮ ਤੋੜਣ ਵਾਲੇ ਈ-ਰਿਕਸ਼ਾ ਚਾਲਕਾਂ ਤੇ ਮੋਟਰ ਸਾਇਕਲ ਸਵਾਰਾਂ ਦੇ ਚੱਲਾਨ ਕੱਟੇ। ਟਰੈਫਿਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਲੋਕਾਂ ਨੂੰ ਆਵਜਾਈ ਨਿਯਮਾਂ ਦੀ ਪਾਲਣਾ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ ਅਤੇ ਅੱਜ ਨਿਯਮ ਤੋੜਣ ਦੇ ਚੱਲਾਨ ਕੱਟੇ ਗਏ ਹਨ। ਟ੍ਰੈਫਿਕ ਪੁਲਿਸ ਕਰਮਚਾਰੀਆਂ ਨੇ ਦੱਸਿਆ ਕਿ ਈ-ਰਿਕਸ਼ਾ ਚਾਲਕਾਂ ਨੂੰ ਪਹਿਲਾਂ ਹੀ ਬਾਜ਼ਾਰਾਂ ਵਿੱਚ ਚੱਲਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਦੇ ਬਾਵਜੂਦ ਬਹੁਤ ਸਾਰੇ ਈ-ਰਿਕਸ਼ਾ ਚਾਲਕ ਬਾਜ਼ਾਰਾਂ ਵਿੱਚ ਦਾਖਲ ਹੋ ਰਹੇ ਸਨ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈ ਰਿਹਾ ਸੀ ਅਤੇ ਨਿਵਾਸੀਆਂ ਨੂੰ ਪ੍ਰੇਸ਼ਾਨੀ ਹੋ ਰਹੀ ਸੀ। ਮੁਹਿੰਮ ਦੌਰਾਨ ਪੁਲਿਸ ਨੇ ਬਾਜ਼ਾਰ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਡਰਾਈਵਰਾਂ ਵਿਰੁੱਧ ਕਾਰਵਾਈ ਕੀਤੀ। ਖਾਸ ਤੌਰ ‘ਤੇ, ਬਾਜ਼ਾਰਾਂ ਵਿੱਚ ਦਾਖਲ ਹੋਣ ਵਾਲੇ ਈ-ਰਿਕਸ਼ਾ ਚਾਲਕਾਂ ਨੂੰ ਜੁਰਮਾਨਾ ਕੀਤਾ ਗਿਆ। ਪੁਲਿਸ ਨੇ ਸਪੱਸ਼ਟ ਕੀਤਾ ਕਿ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਆਵਾਜਾਈ ਵਿਵਸਥਾ ਬਣਾਈ ਰੱਖਣ ਲਈ ਲਾਗੂ ਕਰਨ ਦੀ ਕਾਰਵਾਈ ਜਾਰੀ ਰਹੇਗੀ।