ਪੰਜਾਬ ਕੋਟਕਪੂਰਾ ਦੇ ਪਿੰਡ ਹਰੀਨੌਂ ਵਾਸੀਆਂ ਦਾ ਵੱਡਾ ਫੈਸਲਾ/ ਅਕਾਲੀ ਦਲ ਵਾਰਿਸ ਪੰਜਾਬ ਦੇ ਬਾਈਕਾਟ ਦਾ ਐਲਾਨ/ ਹਰੀਨੌਂ ਕਤਲ ਮਾਮਲੇ ਨੂੰ ਲੈ ਕੇ ਨਾਰਾਜ਼ ਹਨ ਪਿੰਡ ਵਾਸੀ By admin - September 18, 2026 0 2 Facebook Twitter Pinterest WhatsApp ਕੋਟਕਪੂਰਾ ਨੇੜਲੇ ਪਿੰਡ ਹਰੀਨੌਂ ਵਾਸੀਆਂ ਨੇ ਗੁਰਪ੍ਰੀਤ ਸਿੰਘ ਕਤਲ ਮਾਮਲੇ ਨੂੰ ਲੈ ਕੇ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਅਕਾਲੀ ਦਲ ਵਾਰਿਸ ਪੰਜਾਬ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ, ਵੱਖ-ਵੱਖ ਜਥੇਬੰਦੀਆਂ ਅਤੇ ਪੰਚਾਇਤ ਨੁਮਾਇੰਦਿਆਂ ਦੀ ਇੱਕ ਮੀਟਿੰਗ ਦੌਰਾਨ ਲਿਆ ਗਿਆ ਹੈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦਾ ਨਾਮ ਜਾਂਚ ਦੌਰਾਨ ਸਾਹਮਣੇ ਆਇਆ ਹੈ, ਜਿਸ ਦੇ ਚਲਦਿਆਂ ਇਹ ਫੈਸਲਾ ਲਿਆ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਪੁਲਿਸ ਦੀ ਜਾਂਚ ਅਤੇ ਚਾਰਜਸ਼ੀਟ ਨਾਲ ਸਬੰਧਤ ਰਿਪੋਰਟਾਂ ਵਿੱਚ ਵੀ ਅੰਮ੍ਰਿਤਪਾਲ ਸਿੰਘ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਚੁੱਕੀ ਹੈ। ਅਜਿਹੇ ਹਾਲਾਤਾਂ ਵਿੱਚ ਉਹ ਇਸ ਪਾਰਟੀ ਨੂੰ ਆਪਣੇ ਪਿੰਡ ਵਿੱਚ ਸਿਆਸੀ ਸਮਰਥਨ ਨਹੀਂ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਪਾਰਟੀ ਦਾ ਬਾਈਕਾਟ ਹੀ ਨਹੀਂ ਕੀਤਾ ਜਾਵੇਗਾ, ਸਗੋਂ ਪਿੰਡ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਕਿਸੇ ਵੀ ਸਿਆਸੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਵਿੱਚ ਪਾਰਟੀ ਵੱਲੋਂ ਪੋਸਟਰ ਵੀ ਲਗਾਏ ਗਏ ਸਨ, ਜਿਨ੍ਹਾਂ ਨੂੰ ਹੁਣ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪਿੰਡ ਵਿੱਚ ਇਸ ਤਰ੍ਹਾਂ ਦੀ ਪੋਸਟਰਬਾਜ਼ੀ ਜਾਂ ਹੋਰ ਸਿਆਸੀ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਵਿਅਕਤੀ ਦੇ ਚੋਣ ਲੜਨ ਜਾਂ ਸਿਆਸੀ ਗਤੀਵਿਧੀਆਂ ਕਰਨ ’ਤੇ ਇਤਰਾਜ਼ ਨਹੀਂ ਹੈ, ਪਰ ਗੁਰਪ੍ਰੀਤ ਸਿੰਘ ਕਤਲ ਮਾਮਲੇ ਨਾਲ ਜੁੜੇ ਵਿਵਾਦ ਦੇ ਚੱਲਦਿਆਂ ਉਹ ਆਪਣੇ ਪਿੰਡ ਵਿੱਚ ਇਸ ਪਾਰਟੀ ਦੀਆਂ ਗਤੀਵਿਧੀਆਂ ਨਹੀਂ ਹੋਣ ਦੇਣਗੇ।