ਫਰੀਦਕੋਟ ’ਚ ਕਿਸਾਨ ਵੱਲੋਂ ਸਪਰੇਅ ਪੀਣ ਦਾ ਮਾਮਲਾ/ ਆੜ੍ਹਤੀਏ ਤੇ ਪ੍ਰਸ਼ਾਸਨ ’ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ/ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਚਿਤਾਵਨੀ

0
2

ਫਰੀਦਕੋਟ ਦੇ ਪਿੰਡ ਝੋਟੀਵਾਲਾ ‘ਚ ਇਕ ਕਿਸਾਨ ਵੱਲੋਂ ਜ਼ਮੀਨ ਕੁਰਕੀ ਤੋਂ ਪ੍ਰੇਸ਼ਾਨ ਹੋ ਕੇ ਸਪਰੇਅ ਪੀਣ ਦਾ ਮਾਮਲਾ ਗਰਮਾ ਗਿਆ ਹੈ। ਪੀੜਤ ਕਿਸਾਨ ਦੇ ਹੱਕ ਵਿਚ ਡਟੀਆ ਕਿਸਾਨ ਜਥੇਬੰਦੀਆਂ ਮੁਤਾਬਕ ਆੜ੍ਹਤੀਏ ਨੇ ਗਰੀਬ ਕਿਸਾਨ ਦੀ ਜ਼ਮੀਨ ਹੜੱਪਣ ਦੇ ਮਕਸਦ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਕਿਸਾਨ ਨੇ ਸਪਰੇਅ ਪੀ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਧਰ ਪ੍ਰਸ਼ਾਸਨ ਨੇ ਆਦਲਤੀ ਹੁਕਮਾਂ ਤਹਿਤ ਕਾਰਵਾਈ ਦੀ ਗੱਲ ਕਹੀ ਹੈ। ਕਿਸਾਨ ਆਗੂਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਹੈ।
ਕਿਸਾਨ ਹਿੰਮਤ ਸਿੰਘ ਨੂੰ ਇਲਾਜ ਲਈ ਫਰੀਦਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਕਿਸਾਨ ਯੂਨੀਅਨ ਆਗੂਆਂ ਨੇ ਇਸ ਮਾਮਲੇ ਨੂੰ ਲੈ ਕੇ ਆੜ੍ਹਤੀਏ ਅਤੇ ਪੁਲਿਸ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਦੱਸਿਆ ਗਿਆ ਕਿ ਕਿਸਾਨ ਕੋਲ ਕਰੀਬ 10 ਕਨਾਲ ਜ਼ਮੀਨ ਹੈ ਅਤੇ ਉਸ ਨੇ ਆੜ੍ਹਤੀਏ ਤੋਂ ਵਿਆਜ ‘ਤੇ ਪੈਸੇ ਲਏ ਸਨ। ਆਗੂਆਂ ਦਾ ਦੋਸ਼ ਹੈ ਕਿ ਕਿਸਾਨ ਆਪਣਾ ਕਰਜ਼ਾ ਵਾਪਸ ਕਰਨ ਲਈ ਤਿਆਰ ਸੀ, ਪਰ ਆੜ੍ਹਤੀਏ ਵੱਲੋਂ ਕਿਸਾਨ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਿਸਾਨ ਆਗੂਆਂ ਮੁਤਾਬਕ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨ ਦੇ ਹੱਕ ਵਿੱਚ ਖੜ੍ਹਦਿਆਂ ਪਹਿਲਾਂ ਵੀ ਕਈ ਵਾਰ ਕਬਜ਼ਾ ਵਾਰੰਟ ਦੀ ਕਾਰਵਾਈ ਨੂੰ ਰੋਕਿਆ ਗਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਕਰੀਬ 10 ਵਾਰ ਪੁਲਿਸ ਅਤੇ ਪ੍ਰਸ਼ਾਸਨ ਨੂੰ ਕਬਜ਼ਾ ਕਰਵਾਉਣ ਤੋਂ ਰੋਕਿਆ ਗਿਆ। ਉਉਫਉGFGਉਥੇ ਹੀ ਅੱਜ ਅਦਾਲਤ ਦੇ ਹੁਕਮਾਂ ਦੇ ਬਾਅਦ ਜਦੋਂ ਪ੍ਰਸ਼ਾਸਨਿਕ ਅਧਿਕਾਰੀ ਕਬਜ਼ਾ ਦਿਵਾਉਣ ਲਈ ਪਿੰਡ ਪਹੁੰਚੇ ਤਾਂ ਕਿਸਾਨ ਆਗੂਆਂ ਅਤੇ ਅਧਿਕਾਰੀਆਂ ਵਿਚਕਾਰ ਬਹਿਸ ਹੋ ਗਈ। ਇਸ ਬਹਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨ ਹਿੰਮਤ ਸਿੰਘ ਦੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।

LEAVE A REPLY

Please enter your comment!
Please enter your name here