ਫਰੀਦਕੋਟ ‘ਚ ਵਿਅਕਤੀ ਦਾ ਬੇਰਹਿਮੀ ਨਾਲ ਕ਼ਤਲ/ ਸਿਰ ’ਚ ਸੱਟ ਮਾਰ ਕੇ ਉਤਾਰਿਆ ਮੌਤ ਦੇ ਘਾਟ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
2

ਫਰੀਦਕੋਟ ਦੇ ਗਿਆਨੀ ਜੈਲ ਸਿੰਘ ਮਾਰਕੀਟ ਨੇੜੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਲੋਕਾਂ ਨੇ ਇੱਥੇ ਇਕ ਵਿਅਕਤੀ ਦੀ ਲਾਸ਼ ਪਈ ਵੇਖੀ। ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਢਲੀ ਪੁਲਿਸ ਜਾਂਚ ਮੁਤਾਬਕ ਮ੍ਰਿਤਕ ਦੇ ਸਿਰ ਵਿਚ ਸੱਟ ਮਾਰ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਐਸ ਪੀ ਨਰਿੰਦਰ ਸਿੰਘ ਨੇ ਦੱਸਿਆ ਕੇ ਸਾਨੂੰ ਇਤਲਾਹ ਮਿਲੀ ਸੀ ਕੇ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ ਅਤੇ ਜਦੋ ਮੌਕੇ ਤੇਂ ਜਾ ਕੇ ਦੇਖਿਆ ਤਾਂ ਮ੍ਰਿਤਕ ਦੇ ਸਿਰ ਤੇਂ ਜ਼ੋਰਦਾਰ ਹਮਲੇ ਕਰ ਕੇ ਉਸਦਾ ਬੇਦਰਦੀ ਨਾਲ ਕ਼ਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕੇ ਹਲੇ ਤੱਕ ਜੋ ਆਸਪਾਸ ਤੋਂ ਜਾਣਕਾਰੀ ਮਿਲੀ ਹੈ ਉਸ ਮੁਤਾਬਿਕ ਇਹ ਵਿਅਕਤੀ ਆਸਪਾਸ ਦੇ ਇਲਾਕੇ ਚ ਹੀ ਰਹਿੰਦਾ ਸੀ ਪਰ ਇਸ ਦੀ ਪਹਿਚਾਣ ਯਾ ਪਰਿਵਾਰ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।
ਉਨ੍ਹਾਂ ਕਿਹਾ ਕੇ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ਼ ਕੀਤਾ ਜਾ ਰਿਹਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕੇ ਕਿੰਨਾ ਕਾਰਨਾਂ ਕਰਕੇ ਇਸ ਵਿਅਕਤੀ ਦੀ ਹੱਤਿਆਂ ਕੀਤੀ ਗਈ ਅਤੇ ਇਸ ਕ਼ਤਲ ਦੀ ਵਾਰਦਾਤ ਨੂੰ ਕਿਸ ਵੱਲੋਂ ਅੰਜ਼ਾਮ ਦਿੱਤਾ ਗਿਆ ਫਿਲਹਾਲ ਲਾਸ਼ ਨੂੰ ਕਬਜ਼ੇ ਚ ਲੈਕੇ ਪੋਸਟ ਮਾਰਟਮ ਕਰਵਾਇਆ ਜਾਵੇਗਾ।

LEAVE A REPLY

Please enter your comment!
Please enter your name here